
ਨਿਮੋਨੀਆ ਦੀ ਰੋਕਥਾਮ: ਪਹਿਲੇ 6 ਮਹੀਨੇ ਮਾਂ ਦਾ ਦੁੱਧ, ਪੂਰਕ ਖੁਰਾਕ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੁੱਕਰਵਾਰ ਨੂੰ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਕਮ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ, ਵੱਖ-ਵੱਖ ਸਿਹਤ ਬਲਾਕਾਂ ਦੇ ਮੈਡੀਕਲ ਅਫਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਤੇ ਐਲ ਐਚ ਵੀਜ ਨੇ ਭਾਗ ਲਿਆ।
ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੁੱਕਰਵਾਰ ਨੂੰ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਕਮ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ, ਵੱਖ-ਵੱਖ ਸਿਹਤ ਬਲਾਕਾਂ ਦੇ ਮੈਡੀਕਲ ਅਫਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਤੇ ਐਲ ਐਚ ਵੀਜ ਨੇ ਭਾਗ ਲਿਆ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਨਿਮੋਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਸਮੇਂ ਸਿਰ ਇਸ ਦੀ ਜਾਂਚ ਅਤੇ ਇਲਾਜ ਕਰਵਾਇਆ ਜਾਵੇ। ਹਾਲਾਂਕਿ ਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ ਪਰ ਫਿਰ ਵੀ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਬੱਚਿਆਂ ਦੀ ਸੰਪੂਰਨ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ 6 ਮਹੀਨੇ ਮਾਂ ਦਾ ਦੁੱਧ, ਪੂਰਕ ਖੁਰਾਕ, ਵਿਟਾਮਿਨ-ਏ ਸਪਲੀਮੈਂਟ, ਪੀ.ਸੀ.ਵੀ ਟੀਕੇ ਦੀ ਕਵਰੇਜ ਵਧਾਉਣ, ਹੱਥ ਧੋਣਾ ਅਤੇ ਘਰਾਂ ਵਿੱਚ ਹਵਾ ਪ੍ਰਦੂਸ਼ਣ ਘਟਾਉਣਾ ਅਤੇ ਸਮੇਂ ਸਿਰ ਇਲਾਜ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਅਪਣਾ ਕੇ ਜ਼ਿਲ੍ਹੇ ਵਿਚ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 15 ਫੀਸਦੀ ਬੱਚਿਆਂ ਦੀ ਮੌਤ ਨਿਮੋਨੀਆ ਦੀ ਵਜ੍ਹਾ ਨਾਲ ਹੁੰਦੀ ਹੈ। ਨਿਮੋਨੀਆ ਦੀ ਸਮੇਂ ਸਿਰ ਪਛਾਣ ਤੇ ਇਲਾਜ ਕਰਕੇ ਬੱਚਿਆਂ ਦੀ ਮੌਤ ਨੂੰ ਘਟਾਇਆ ਜਾ ਸਕਦਾ ਹੈ। ਇਸ ਲਈ ਇਹ ਪ੍ਰੋਗਰਾਮ ਬਹੁਤ ਮਹੱਤਵਪੂਰਨ ਹੈ। ਇਸ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ ਬੱਚਿਆਂ ਵਿਚ ਪ੍ਰਤੀ 1000 ਜ਼ਿੰਦਾ ਬੱਚਿਆਂ ਵਿਚ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਤੋੰ ਘੱਟ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਵਿੱਚ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ) ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਮੌਕੇ ਡਾ ਹਰਪਿੰਦਰ ਸਿੰਘ ਪੈਡੀਅਟਰੀਸ਼ਨ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੇ ਦੱਸਿਆ ਕਿ ਪੀ.ਸੀ.ਵੀ ਟੀਕਾ ਬਿਮਾਰੀ ਦੇ ਬੈਕਟੀਰੀਆ ਨੂੰ ਫੈਲਣ ਤੋਂ ਰੋਕਦਾ ਹੈ। ਨਿਊਮੋਕੋਕਲ ਬੈਕਟੀਰੀਆ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ, ਜੋ ਛੋਟੇ ਬੱਚਿਆਂ ਨੂੰ ਕਾਫੀ ਪ੍ਰਭਾਵਿਤ ਕਰਦਾ ਹੈ। ਇਸ ਬਿਮਾਰੀ ਦੀ ਚਪੇਟ ਵਿਚ ਆਉਣ ਵਾਲੇ ਬੱਚੇ ਆਮ ਤੌਰ ਤੇ ਨਿਊਮੋਕੋਕਲ ਨਿਮੋਨਿਆ ਤੋਂ ਪ੍ਰਭਾਵਿਤ ਹੋ ਜਾਂਦੇ ਹਨ। ਉਨ੍ਹਾਂ ਦੇ ਫੇਫੜਿਆਂ 'ਚ ਜਲਣ ਹੋਣ ਲੱਗਦੀ ਹੈ ਅਤੇ ਉਨ੍ਹਾਂ ’ਚ ਪਾਣੀ ਭਰ ਜਾਂਦਾ ਹੈ। ਇਸ ਬਿਮਾਰੀ ਕਾਰਨ ਖੰਘ ਆਉਂਦੀ ਹੈ ਅਤੇ ਸਾਹ ਲੈਣ 'ਚ ਵੀ ਪ੍ਰੇਸ਼ਾਨੀ ਹੁੰਦੀ ਹੈ। ਇਹ ਲੱਛਣ ਜਾਨਲੇਵਾ ਵੀ ਸਾਬਤ ਹੋ ਸਕਦੇ ਹਨ।
ਉਨਾਂ ਦੱਸਿਆ ਕਿ ਗੰਭੀਰ ਨਿਊਮੋਕੋਕਲ ਬਿਮਾਰੀ ਦਾ ਸਭ ਤੋਂ ਵੱਧ ਖਤਰਾ ਉਮਰ ਦੇ ਪਹਿਲੇ ਸਾਲ ਵਿਚ ਹੁੰਦਾ ਹੈ, ਪਰ ਇਹ 24 ਮਹੀਨੇ ਤੱਕ ਬਣਿਆ ਰਹਿੰਦਾ ਹੈ। ਇਸ ਦੇ ਆਮ ਲੱਛਣਾਂ ਵਿਚ ਬੁਖਾਰ, ਦਰਦ ਅਤੇ ਕੰਨ ਵਿਚੋਂ ਰਿਸਾਵ, ਨੱਕ ਬੰਦ ਹੋਣਾ ਅਤੇ ਨੱਕ ਵਿਚੋਂ ਰਿਸਾਵ, ਖੰਘ, ਸਾਹ ਤੇਜ ਆਉਣਾ, ਸਾਹ ਲੈਣ ’ਚ ਪ੍ਰੇਸ਼ਾਨੀ ਅਤੇ ਛਾਤੀ ਜਾਮ ਹੋਣਾ, ਦੌਰੇ ਪੈਣਾ, ਗਰਦਨ ਅਕੜ ਜਾਣਾ, ਸਦਮਾ ਲੱਗਣਾ ਆਦਿ ਸ਼ਾਮਲ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਸਿਆਮਾਵੇਦਾ ਦੇਵੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
