ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਬਲਾਕ ਕੋਟ ਫ਼ਤੂਹੀ ਵਿਖੇ ਮੈਗਾ ਪੀ.ਟੀ.ਐਮ. ਦੌਰਾਨ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ
ਮਾਹਿਲਪੁਰ - ਪੰਜਾਬ ਭਰ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ। ਸਕੂਲ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕਰਨ ਦੇ ਨਾਲ-ਨਾਲ ਉਹਨਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਬਾਰੇ ਚਰਚਾ ਕੀਤੀ ਤੇ ਆਉਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਲਈ ਘਰ ਅਤੇ ਸਕੂਲ ਵਿੱਚ ਬਿਹਤਰ ਮਹੌਲ ਦੀ ਸਿਰਜਣਾ ਅਤੇ ਤਾਲਮੇਲ ਬਾਰੇ ਗੱਲ ਬਾਤ ਕੀਤੀ।

ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਅਤੇ ਆਮ ਲੋਕਾਂ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੁਣਾਤਮਿਕ ਸਿੱਖਿਆ ਸੁਧਾਰ ਲਈ ਕੀਤੇ ਜਾ ਰਹੇ ਨਵੇਕਲੇ ਉਪਰਾਲਿਆਂ ਜਿਵੇਂ ਮਿਸ਼ਨ ਸਮਰੱਥ, ਮਿਸ਼ਨ 100 ਪ੍ਰਤੀਸ਼ਤ ਬਾਰੇ ਗੱਲਬਾਤ ਕੀਤੀ ਤੇ ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਦਾਖਲਾ ਮੁਹਿੰਮ ਸੰਬੰਧੀ ਜਾਣਕਾਰੀ ਦਿੱਤੀ। ਅਖੀਰ ਵਿੱਚ ਮੈਗਾ ਪੀਟੀਐਮ ਤੇ ਆਏ ਮੁੱਖ ਮਹਿਮਾਨ ਸਤਿਕਾਰਯੋਗ ਪ੍ਰਿੰਸੀਪਲ ਮੇਜਰ ਸਿੰਘ ਜੱਸੀ ਜੀ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਕੂਲ ਮੁਖੀ ਵਲੋਂ ਆਏ ਪਤਵੰਤੇ ਸੱਜਣਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਮੁੱਖ ਮਹਿਮਾਨ ਸਤਿਕਾਰਯੋਗ ਪ੍ਰਿੰਸੀਪਲ ਮੇਜਰ ਸਿੰਘ ਜੱਸੀ ਜੀ ਦਾ ਸਕੂਲ ਸਟਾਫ ਵੱਲੋਂ ਧੰਨਵਾਦ ਕੀਤਾ।