
ਨੌਵੇਂ ਪਾਤਸ਼ਾਹ ਧੰਨ- ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਦਸੰਬਰ ਨੂੰ
ਮਾਹਿਲਪੁਰ, (15 ਦਸੰਬਰ) ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਦਸੰਬਰ 2023 ਨੂੰ ਸਵੇਰੇ 10 ਤੋਂ 12 ਵਜੇ ਤੱਕ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਸੋਭਾ ਸਿੰਘ ਜੀ ਪਿੰਡ ਲੰਗੇਰੀ ਨੇੜੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ।
ਮਾਹਿਲਪੁਰ, (15 ਦਸੰਬਰ) ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਦਸੰਬਰ 2023 ਨੂੰ ਸਵੇਰੇ 10 ਤੋਂ 12 ਵਜੇ ਤੱਕ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਸੋਭਾ ਸਿੰਘ ਜੀ ਪਿੰਡ ਲੰਗੇਰੀ ਨੇੜੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਲਾਸਾਨੀ ਕੁਰਬਾਨੀ ਅਤੇ ਉਹਨਾਂ ਦੀਆਂ ਪਰਉਪਕਾਰੀ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾl ਉਨਾਂ ਦੱਸਿਆ ਕਿ ਇਹ ਸਮਾਗਮ ਪਿੰਡ ਲੰਗੇਰੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣl ਗੁਰੂ ਸਾਹਿਬਾਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਜੁਲਮ- ਬੇਨਸਾਫੀ ਅਤੇ ਅਨਿਆ ਵਿਰੁੱਧ ਆਵਾਜ਼ ਉਠਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣl
