ਦੁਰਘਟਨਾ ਦੀ ਸੂਰਤ ਵਿਚ ਤੁਹਾਡੀ ਮਦਦ ਕਰੇਗਾ "ਆਪਦਾ ਮਿੱਤਰਾ"

ਨਵਾਂਸ਼ਹਿਰ - ਭਾਰਤ ਸਰਕਾਰ, ਐਨ.ਡੀ.ਐਮ.ਏ., ਐਸ.ਡੀ.ਐਮ.ਏ. ਪੰਜਾਬ, ਡੀ.ਡੀ.ਐਮ.ਏ. ਐਸ.ਬੀ.ਐਸ.ਨਗਰ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ ਵੱਲੋਂ ਵੱਡੀ ਦੁਰਘਟਨਾ ਜਾਂ ਆਫ਼ਤ ਦੀ ਸਥਿਤੀ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਬੀਤੇ ਦਿਨ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਵਿਖੇ ਇੱਕ ਆਪਦਾ ਸਿਖਲਾਈ ਕੈਂਪ ਲਗਾਇਆ ਗਿਆ।

ਨਵਾਂਸ਼ਹਿਰ - ਭਾਰਤ ਸਰਕਾਰ, ਐਨ.ਡੀ.ਐਮ.ਏ., ਐਸ.ਡੀ.ਐਮ.ਏ. ਪੰਜਾਬ, ਡੀ.ਡੀ.ਐਮ.ਏ. ਐਸ.ਬੀ.ਐਸ.ਨਗਰ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ ਵੱਲੋਂ ਵੱਡੀ ਦੁਰਘਟਨਾ ਜਾਂ ਆਫ਼ਤ ਦੀ ਸਥਿਤੀ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਬੀਤੇ ਦਿਨ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਵਿਖੇ ਇੱਕ ਆਪਦਾ ਸਿਖਲਾਈ ਕੈਂਪ ਲਗਾਇਆ ਗਿਆ। ਐਸ.ਬੀ.ਐਸ.ਨਗਰ ਜਿਲ੍ਹੇ ਵਿੱਚ ਜਿਲ੍ਹੇ ਦੇ 200 ਵਲੰਟੀਅਰਾਂ ਨੂੰ ਭੂਚਾਲ, ਹੜ੍ਹ, ਅੱਗ, ਦੁਰਘਟਨਾ ਅਤੇ ਹੋਰ ਆਫਤਾਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਦੂਜੇ ਦਿਨ ਉਨ੍ਹਾਂ ਨੂੰ ਆਪਦਾ ਮਿੱਤਰ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਦਾ ਪ੍ਰਬੰਧਨ ਅਤੇ ਆਪਦਾ ਪ੍ਰਬੰਧਨ ਦੇ ਚੱਕਰ ਬਾਰੇ ਸਿਖਾਇਆ ਗਿਆ। ਜ਼ਿਲੇ 'ਚ ਤਿਆਰ ਕੀਤੇ ਜਾ ਰਹੇ ਵਲੰਟੀਅਰਾਂ ਦਾ 12 ਰੋਜ਼ਾ ਸਿਖਲਾਈ ਕੋਰਸ ਪੂਰਾ ਹੋਣ ਤੋਂ ਬਾਅਦ ਉਹ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਅਤੇ ਆਫਤ 'ਚ ਸਹਾਈ ਸਿੱਧ ਹੋਣਗੇ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨਗੇ।