ਪੰਜਾਬ ਦੇ ਵਿਧਾਇਕ ਕੇਜਰੀਵਾਲ ਲਈ ਨਹੀਂ, ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ : ਕੌਮੀ ਇਨਸਾਫ਼ ਮੋਰਚਾ

ਐਸ ਏ ਐਸ ਨਗਰ, 26 ਮਾਰਚ - ਕੌਮੀ ਇਨਸਾਫ਼ ਮੋਰਚੇ ਨੇ ਕਿਹਾ ਹੈ ਕਿ ਪੰਜਾਬ ਦੇ ਵਿਧਾਇਕ ਕੇਜਰੀਵਾਲ ਲਈ ਨਹੀ, ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ। ਮੋਰਚੇ ਦੇ ਆਗੂ ਭਾਈ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਪ ਪਾਰਟੀ ਦੇ ਲੀਡਰ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਕੇਜਰੀਵਾਲ ਦੀ ਰਿਹਾਈ ਲਈ ਤੇ ਦਿੱਲੀ ਪੁਹੰਚ ਗਏ ਪ੍ਰੰਤੂ ਬੰਦੀ ਸਿੰਘਾਂ ਦੀ ਗੱਲ ਕਦੇ ਨਹੀਂ ਕੀਤੀ ਗਈ

ਐਸ ਏ ਐਸ ਨਗਰ, 26 ਮਾਰਚ - ਕੌਮੀ ਇਨਸਾਫ਼ ਮੋਰਚੇ ਨੇ ਕਿਹਾ ਹੈ ਕਿ ਪੰਜਾਬ ਦੇ ਵਿਧਾਇਕ ਕੇਜਰੀਵਾਲ ਲਈ ਨਹੀ, ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ। ਮੋਰਚੇ ਦੇ ਆਗੂ ਭਾਈ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਪ ਪਾਰਟੀ ਦੇ ਲੀਡਰ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਕੇਜਰੀਵਾਲ ਦੀ ਰਿਹਾਈ ਲਈ ਤੇ ਦਿੱਲੀ ਪੁਹੰਚ ਗਏ ਪ੍ਰੰਤੂ ਬੰਦੀ ਸਿੰਘਾਂ ਦੀ ਗੱਲ ਕਦੇ ਨਹੀਂ ਕੀਤੀ ਗਈ ਅਤੇ ਨਾ ਹੀ ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਮਿਲਣ ਤੱਕ ਨਹੀਂ ਗਏ, ਜਿਸ ਤੋਂ ਸਿੱਧ ਹੁੰਦਾ ਹੈ ਕਿ ਆਪ ਪਾਰਟੀ ਪੰਥ ਅਤੇ ਪੰਜਾਬ ਲਈ ਨਹੀ ਬਲਕਿ ਸਿਰਫ਼ ਕੇਜਰੀਵਾਲ ਲਈ ਹੀ ਕੰਮ ਕਰ ਰਹੀ ਹੈ।
ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ 1 ਅਪ੍ਰੈਲ ਨੂੰ ਪਿੰਡ ਚਪੜ ਜਿਲ੍ਹਾ ਪਟਿਆਲਾ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਰਿਹਾਈ ਮਾਰਚ ਕੱਢਿਆ ਜਾਵੇਗਾ।
ਇਸ ਮੌਕੇ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਸਿੱਖ ਸੰਗਤਾਂ ਨੂੰ ਇਸ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇ।
ਇਸ ਮੌਕੇ ਭਾਈ ਜਸਵਿੰਦਰ ਸਿੰਘ ਰਾਜਪੁਰਾ, ਵਕੀਲ ਗੁਰਸ਼ਰਨ ਸਿੰਘ, ਬਾਬਾ ਕਰਮ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਦਵਿੰਦਰ ਸਿੰਘ, ਭਾਈ ਅਮਰੀਕ ਸਿੰਘ ਮਟੌਰ ਆਦਿ ਹਾਜਰ ਸਨ।