ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮਲਕਪੁਰ ਤੋਂ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ
ਨਵਾਂਸ਼ਹਿਰ - ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਮਲਕਪੁਰ ਤੋਂ ਸਿੱਖ ਸੰਗਤਾਂ ਦਾ ਇਕ ਜੱਥਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਜੱਥੇ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਦੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਸਾਥੀਆਂ ਸਮੇਤ ਪਹੁੰਚੇ ਅਤੇ ਸੰਗਤਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਮਨਜੀਤ ਸਿੰਘ ਰਾਏ ਨੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਸਮੇਂ ਕਿਹਾ ਕਿ ਭਾਗਾਂ ਨਾ ਹੀ ਗੁਰੂ ਘਰਾਂ ਦੇ ਦਰਸ਼ਨਾਂ ਦਾ ਸੁਭਾਗ ਮਿਲਦਾ ਹੈ। ਉਹਨਾਂ ਸਮੂਹ ਸੰਗਤ ਨੂੰ ਪੂਰੀ ਸ਼ਰਧਾ ਦੇ ਨਾਲ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਲਈ ਪ੍ਰੇਰਿਆ।
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜੱਥੇ ਵਿਚ ਸੀਨੀਅਰ ਕਿਸਾਨ ਆਗੂ ਹਰਦੀਪ ਸਿੰਘ ਨਸੀਰਾਬਾਦ, ਸਤਵਿੰਦਰ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਗੁਰਨਾਮ ਸਿੰਘ, ਮਨਸਿਮਰਨ ਸਿੰਘ, ਅਮਨਦੀਪ ਸਿੰਘ ਘੁੰਮਣ, ਸਤਵੰਤ ਸਿੰਘ ਬਾਜਵਾ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਸਿਮਰਨਜੀਤ ਕੌਰ ਢਿੱਲੋਂ, ਜਸਵਿੰਦਰ ਸਿੰਘ ਰਾਮਪੁਰ ਸੁੰਨੜਾ, ਰਮਨਦੀਪ ਕੌਰ, ਮਨਪ੍ਰੀਤ ਕੌਰ, ਸੁਖਜਿੰਦਰ ਕੌਰ ਬਾਜਵਾ, ਰਾਜਵਿੰਦਰ ਕੌਰ, ਪ੍ਰਦੀਪ ਕੌਰ ਕੰਗਨੀਵਾਲ, ਬਲਦੇਵ ਸਿੰਘ, ਮਨਵੀਰ ਕੌਰ, ਗੁਰਨਾਮ ਸਿੰਘ, ਖੁਸ਼ਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਰਜਿੰਦਰ ਕੌਰ ਆਦਿ ਸ਼ਾਮਲ ਸਨ।