ਨਸ਼ੀਲੇ ਟੀਕਿਆਂ ਸਮੇਤ ਨਸ਼ਾ ਤਸਕਰ ਕਾਬੂ

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਕੁਲਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪੁਲ ਨਹਿਰ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਵਿਖੇ ਮੌਜੂਦ ਸੀ

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ  ਇੰਸਪੈਕਟਰ ਕੁਲਦੀਪ ਸਿੰਘ ਵਲੋਂ ਸਮੇਤ ਪੁਲਿਸ  ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪੁਲ ਨਹਿਰ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਵਿਖੇ ਮੌਜੂਦ ਸੀ ਤਾਂ ਨਹਿਰ ਦੇ ਚੜ੍ਹਦੇ ਪਾਸਿਓਂ ਕੱਚੇ ਰਸਤੇ ਇਕ ਵਿਅਕਤੀ ਆਉਂਦਾ ਵਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਲਾਡੀ ਪੁੱਤਰ ਸੱਤਪਾਲ ਵਾਸੀ ਮੋਹਣੋਵਾਲ ਥਾਣਾ ਗੜ੍ਹਸ਼ੰਕਰ ਦੱਸਿਆ। ਉਕਤ ਦੀ ਤਲਾਸ਼ੀ ਕਰਨ ਤੇ ਉਸ ਕੋਲੋਂ 12 ਨਸ਼ੀਲੇ ਟੀਕੇ ਬਿਨਾਂ ਲੇਵਲ ਤੋਂ ਬਰਾਮਦ ਹੋਣ ਤੇ ਉਸਦੇ ਖਿਲਾਫ ਮੁਕੱਦਮਾ ਨੰਬਰ 210 ਅ:/ਧ: 22-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰ ਲਿਆ ਗਿਆ। ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ ਕਿ ਉਸਨੇ ਇਹ ਟੀਕੇ ਕਿਥੋਂ ਖਰੀਦੇ ਹਨ ਤੇ ਅੱਗੇ ਕਿਸ ਨੂੰ ਵੇਚਣੇ ਸੀ।