ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਡਰਾਈਵ 22 ਨੂੰ

ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮਹੁੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ। ਇਸ ਲੜੀ ਤਹਿਤ 22 ਦਸੰਬਰ 2023 ਨੂੰ ਸਵੇਰੇ 10 ਵਜੇ ਹੈਲਥਕੈਪਸ ਇੰਡੀਆ ਲਿਮਿਟਡ ਪਿੰਡ ਫਤਿਹਗੜ੍ਹ ਤਹਿਸੀਲ ਬਲਾਚੌਰ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਡਰਾਈਵ ਵਿੱਚ ਕੰਪਨੀ ਵੱਲੋਂ ਹੈਲਪਰਜ਼ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ 18 ਤੋਂ 37 ਸਾਲ ਦੇ ਲੜਕੇ ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ ਜਾਂ ਆਈ.ਟੀ.ਆਈ ਹੋਵੇ, ਯੋਗ ਹਨ।ਚਾਹਵਾਨ ਉਮੀਦਵਾਰ ਆਪਣਾ ਬਾਇੳਡਾਟਾ ਲੈ ਕੇ 22 ਦਸੰਬਰ ਨੂੰ ਸਵੇਰੇ 10 ਵਜੇ ਹੈਲਥਕੈਪਸ ਕੰਪਨੀ ਦੇ ਯੂਨਿਟ ਵਿਖੇ ਉਪਰੋਕਤ ਪਤੇ ‘ਤੇ ਇੰਟਰਵਿਊ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਅਮਿਤ ਕੁਮਾਰ ਪਲੇਸਮੈਂਟ ਅਫ਼ਸਰ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 85917-27775 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।