ਆਪਦਾ ਮਿੱਤਰ ਸਿਖਲਾਈ ਕੈਂਪ ਦੇ 6ਵੇਂ ਦਿਨ ਮਰੀਜ਼ ਨੂੰ ਚੁੱਕਣ ਅਤੇ ਸ਼ਿਫਟ ਕਰਨ ਬਾਰੇ ਸਿਖਲਾਈ ਲਈ

ਬਲਾਚੌਰ - ਐਸ.ਬੀ.ਐਸ.ਨਗਰ ਵਿਖੇ ਆਪਦਾ ਮਿੱਤਰ ਸਿਖਲਾਈ ਕੈਂਪ ਵਿੱਚ ਵਲੰਟੀਅਰਾਂ ਨੂੰ ਕਿਸੇ ਵੀ ਕਿਸਮ ਦੀ ਆਫ਼ਤ ਦੌਰਾਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਭੂਚਾਲ, ਹੜ੍ਹ, ਚੱਕਰਵਾਤ, ਜ਼ਮੀਨ ਖਿਸਕਣ ਅਤੇ ਹੋਰ ਆਫ਼ਤਾਂ ਦੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਸਕਣ। ਇਸ ਸਬੰਧੀ ਕੁਝ ਦਿਨ ਪਹਿਲਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਦੀ ਤਰਫੋਂ

ਬਲਾਚੌਰ - ਐਸ.ਬੀ.ਐਸ.ਨਗਰ ਵਿਖੇ ਆਪਦਾ ਮਿੱਤਰ ਸਿਖਲਾਈ ਕੈਂਪ ਵਿੱਚ ਵਲੰਟੀਅਰਾਂ ਨੂੰ ਕਿਸੇ ਵੀ ਕਿਸਮ ਦੀ ਆਫ਼ਤ ਦੌਰਾਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਭੂਚਾਲ, ਹੜ੍ਹ, ਚੱਕਰਵਾਤ, ਜ਼ਮੀਨ ਖਿਸਕਣ ਅਤੇ ਹੋਰ ਆਫ਼ਤਾਂ ਦੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਸਕਣ। ਇਸ ਸਬੰਧੀ ਕੁਝ ਦਿਨ ਪਹਿਲਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਦੀ ਤਰਫੋਂ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਵਿਖੇ ਆਪਦਾ ਮਿੱਤਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੋਰਸ ਡਾਇਰੈਕਟਰ ਪ੍ਰੋ. ਜੋਗ ਸਿੰਘ ਭਾਟੀਆ ਜੀ (ਸੀਨੀਅਰ ਕੰਸਲਟੈਂਟ ਮਗਸੀਪਾ) ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਅੱਜ ਛੇਵੇਂ ਦਿਨ ਪ੍ਰੋ. ਭਾਟੀਆ ਦੀ ਅਗਵਾਈ ਹੇਠ ਵਲੰਟੀਅਰਾਂ ਨੂੰ ਟ੍ਰੇਨਰਾਂ ਵੱਲੋਂ ਮਰੀਜ਼ਾਂ ਨੂੰ ਲਿਫਟਿੰਗ ਅਤੇ ਸ਼ਿਫਟ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਿਖਲਾਈ ਵੀ ਦਿੱਤੀ ਗਈ। ਇਸ ਦੇ ਨਾਲ ਹੀ ਐਮਰਜੈਂਸੀ ਦੌਰਾਨ ਇੰਪਰੂਵਾਈਜ਼ਡ ਸਟਰੈਚਰ, ਲੈਂਡਸਲਾਈਡ ਅਤੇ ਇਨਸੀਡੈਂਟ ਰਿਸਪਾਂਸ ਸਿਸਟਮ ਦੌਰਾਨ ਕੰਮ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵਲੰਟੀਅਰ ਇਨ੍ਹਾਂ ਆਫ਼ਤਾਂ ਦੌਰਾਨ ਆਪਣੀ ਅਤੇ ਸਮਾਜ ਦੀ ਰੱਖਿਆ ਕਰ ਸਕਣ। ਇਸ ਕੈਂਪ ਵਿੱਚ ਸ਼ਿਲਪਾ ਠਾਕੁਰ (ਸੀਨੀਅਰ ਰਿਸਰਚ), ਯੋਗੇਸ਼ ਉਨਿਆਲ (ਕੋਆਰਡੀਨੇਟਰ), ਸੁਨੀਲ ਜਰਿਆਲ, ਗੁਲਸ਼ਨ ਹੀਰਾ, ਅਮਨਪ੍ਰੀਤ ਕੌਰ, ਸਟੈਨਜਿਨ ਸੇਲਾ, ਕੁਮਾਰੀ ਨੂਰਨਿਸ਼ਾ, ਹਰਕੀਰਤ ਸਿੰਘ, ਯੋਗੇਸ਼ ਭਾਰਦਵਾਜ, ਸ਼ੁਭਮ ਵਰਮਾ, ਸਚਿਨ ਸ਼ਰਮਾ ਅਤੇ ਅੰਸ਼ੂਮਨ ਸ਼ਾਰਦਾ ਇੰਸਟਰੱਕਟਰ ਵਜੋਂ ਵਲੰਟੀਅਰਾਂ ਨੂੰ ਸਿਖਲਾਈ ਦੇ ਰਹੇ ਹਨ।