ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ-19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

ਪਟਿਆਲਾ, 21 ਦਸੰਬਰ - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ-19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਵਿਖੇ ਆਯੋਜਿਤ ਕੀਤੀ ਗਈ।

  ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਨੂੰ ਇਸ ਵਾਰ ਬਾਸਕਟਬਾਲ ਦੇ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ  ਆਪਣੀ ਡਿਊਟੀ ਬਾਖੂਬੀ ਨਿਭਾ ਕੇ ਖੇਡਾਂ ਦੇ ਆਯੋਜਨ ਨੂੰ ਸਫਲ ਬਣਾਉਣ।
  ਇਸ ਮੀਟਿੰਗ ਵਿੱਚ ਖੇਡਾਂ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਆਯੋਜਨ ਲਈ ਡਿਪਟੀ ਡੀਈਓ ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਵਿਜੈ ਕਪੂਰ, ਹਰਮਨਦੀਪ ਕੌਰ ਐਸ. ਓ., ਅਮਰਜੋਤ ਸਿੰਘ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਅੰਤਰ-ਰਾਸ਼ਟਰੀ ਰੈਫਰੀ, ਜਗਜੀਤ ਵਾਲੀਆ, ਬਲਬੀਰ ਸਿੰਘ ਜੱਸਲ ਨੇ ਵੀ ਸੰਬੋਧਨ ਕੀਤਾ। ਮੀਟਿੰਗ ਉਪਰੰਤ ਸੁਨੀਲ ਭਾਰਦਵਾਜ ਅਤੇ ਕਮੇਟੀ ਮੈਂਬਰਾਂ ਨੇ ਬਾਸਕਟਬਾਲ ਖੇਡ ਮੈਦਾਨਾਂ, ਖਿਡਾਰੀਆਂ ਲਈ ਰਿਹਾਇਸ਼ ਸਥਾਨਾਂ ਅਤੇ ਹੋਰ ਪ੍ਰਬੰਧਾਂ ਦਾ ਵੀ ਘੁੰਮ ਕੇ ਜਾਇਜ਼ਾ ਲਿਆ। ਇਸ ਮੌਕੇ ਸਟੇਟ ਸਪੋਰਟਸ ਕਮੇਟੀ ਅਤੇ ਜ਼ਿਲ੍ਹਾ ਖੇਡ ਆਰਗੇਨਾਈਜ਼ਿੰਗ ਕਮੇਟੀ ਪਟਿਆਲਾ ਦੇ ਮੈਂਬਰ ਵੀ ਮੌਜੂਦ ਰਹੇ।