ਅੱਜ ਦੇ ਯੁਗ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਬੇਟੀਆਂ : ਕੁਲਵੰਤ ਸਿੰਘ

ਐਸਏਐਸ ਨਗਰ, 22 ਦਸੰਬਰ - ਹਲਕਾ ਵਿਧਾਇਕ ਐਸਏਐਸ ਨਗਰ ਸ ਕੁਲਵੰਤ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੰਡੀਆਂ ਗਈਆਂ।

ਐਸਏਐਸ ਨਗਰ, 22 ਦਸੰਬਰ - ਹਲਕਾ ਵਿਧਾਇਕ ਐਸਏਐਸ ਨਗਰ ਸ ਕੁਲਵੰਤ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੰਡੀਆਂ ਗਈਆਂ।

ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਯੁਗ ਵਿੱਚ ਬੇਟੀਆਂ ਮੁੰਡਿਆਂ ਤੋਂ ਕਿਸੇ ਪੱਖੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਲਿੰਗ ਭੇਦਭਾਵ ਮਿਟਾਉਣ ਅਤੇ ਮਾਪਿਆਂ ਨੂੰ ਆਪਣੀਆਂ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਪੜਾਉਣ ਲਿਖਾਉਣ ਦੀਆਂ ਸਹੂਲਤਾਂ ਦੇਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਹ ਵੀ ਲੜਕਿਆਂ ਦੇ ਬਰਾਬਰ ਦੇ ਹੱਕ ਹਕੂਕ ਰੱਖਣ ਅਤੇ ਪੜ੍ਹ ਲਿਖ ਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ, ਗੁਰਸਿਮਰਨ ਕੌਰ, ਸੀ ਡੀ ਪੀ ਓ ਖਰੜ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ ਅਤੇ ਸੁਰਿੰਦਰ ਸਿੰਘ ਰੋਡਾ, ਅਵਤਾਰ ਸਿੰਘ ਮੌਲੀ, ਅਰੁਣ ਗੋਇਲ, ਡਾਕਟਰ ਕੁਲਦੀਪ ਸਿੰਘ, ਸਤਿੰਦਰ ਕੌਰ, ਅਕਵਿੰਦਰ ਸਿੰਘ ਗੋਸਲ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।