
ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਿਵਾਰ ਵਿਛੋੜਾ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਦਾ ਸਮਾਗਮ ਕਰਵਾਇਆ ਗਿਆ
ਨਵਾਂਸ਼ਹਿਰ - ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਿਵਾਰ ਵਿਛੋੜਾ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਦਾ ਸਮਾਗਮ ਕਰਵਾਇਆ ਗਿਆ ਇਸਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਅਧਿਆਪਕਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜਾ ਅਤੇ ਸਰਵੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੀਤੀਆਂ ਕੁਰਬਾਨੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਿੱਤਾ ਗਿਆ ।
ਨਵਾਂਸ਼ਹਿਰ - ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਿਵਾਰ ਵਿਛੋੜਾ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਦਾ ਸਮਾਗਮ ਕਰਵਾਇਆ ਗਿਆ ਇਸਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਅਧਿਆਪਕਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜਾ ਅਤੇ ਸਰਵੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੀਤੀਆਂ ਕੁਰਬਾਨੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਿੱਤਾ ਗਿਆ । ਇਸ ਮੌਕੇ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਮਰਗੜ੍ਹ ਅਤੇ ਆਂਗਣਵਾੜੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਬੱਚਿਆਂ ਨੂੰ ਦੁੱਧ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ਼ ਸੰਬੰਧਿਤ ਫਿਲਮ ਵੀ ਬੱਚਿਆਂ ਨੂੰ ਦਿਖਾਈ ਗਈ। ਸਕੂਲ ਮੁਖੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਵਿਦਿਆਰਥੀਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ,ਹਰਜੀਤ ਕੌਰ, ਮਨਜਿੰਦਰ ਕੌਰ , ਜੋਤੀ,ਕਮਲਾ ਰਾਣੀ ਸੁਪਿੰਦਰ ਕੌਰ ਆਦਿ ਹਾਜ਼ਰ ਸਨ।
