ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਬਲਾਕ ਮਾਹਿਲਪੁਰ- 2 ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ|

ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਬਲਾਕ ਮਾਹਿਲਪੁਰ ਦੋ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ| ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ "ਜੇ ਚੱਲੇ ਹੋ ਸਰਹੰਦ ਨੂੰ ਮੇਰੇ ਪਿਆਰਿਓ, ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ" ਕਵਿਤਾ ਗਾ ਕੇ ਕੀਤੀ ਗਈ|

ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਬਲਾਕ ਮਾਹਿਲਪੁਰ ਦੋ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ| ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ "ਜੇ ਚੱਲੇ ਹੋ ਸਰਹੰਦ ਨੂੰ ਮੇਰੇ ਪਿਆਰਿਓ, ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ" ਕਵਿਤਾ ਗਾ ਕੇ ਕੀਤੀ ਗਈ| ਸਕੂਲ ਮੁਖੀ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਇਸ ਵੇਲੇ ਸਿੱਖਾਂ ਦੇ ਸ਼ਹੀਦੀ ਦਿਹਾੜੇ ਚੱਲ ਰਹੇ ਹਨ |ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 21 ਦਸੰਬਰ ਤੋਂ 29 ਦਸੰਬਰ ਤੱਕ ਆਪਣਾ ਸਾਰਾ ਸਰਬੰਸ ਸਿੱਖ ਕੌਮ ਦੇ ਲੇਖੇ ਲਾ ਦਿੱਤਾ ਸੀ। ਛੋਟੇ ਸਾਹਿਬਜ਼ਾਦੇ ਸੱਤ ਅਤੇ ਨੌਂ ਸਾਲ ਦੇ ਸਨ ਜਦੋਂ ਉਨਾਂ ਨੂੰ ਜਿੰਦਾ ਹੀ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ ਸੀ| ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋ ਗਏ ਸਨ| ਬੱਚਿਆਂ ਨੂੰ ਅਤੇ ਨੌਜਵਾਨਾਂ ਨੂੰ ਆਪਣੇ ਇਸ ਮਹਾਨ ਇਤਿਹਾਸ ਬਾਰੇ ਜਾਣੂ ਹੋਣਾ ਚਾਹੀਦਾ ਹੈ| ਸਕੂਲ ਅਧਿਆਪਕ ਸ੍ਰੀ ਜੋਗਿੰਦਰ ਪਾਲ ਅਤੇ ਬੱਚਿਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਪੇਂਟਿੰਗਸ ਵੀ ਬਣਾਈਆਂ ਗਈਆਂ| ਸਮਾਗਮ ਦੇ ਅਖੀਰ ਵਿੱਚ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਅਤੇ ਦੁੱਧ ਦੇ ਲੰਗਰ ਵੀ ਛਕਾਏ ਗਏ|