
52 ਗ੍ਰਾਮ ਹੈਰੋਇਨ ਸਮੇਤ ਇੱਕ ਸਮਗਲਰ ਗ੍ਰਿਫਤਾਰ
ਐਸ ਏ ਐਸ ਨਗਰ, 23 ਦਸੰਬਰ - ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਨੇ 52 ਗ੍ਰਾਮ ਹੈਰੋਇਨ ਸਮੇਤ ਇੱਕ ਹੈਰੋਇਨ ਸਮਗਲਰ ਨੂੰ ਗ੍ਰਿਫਤਾਰ ਕੀਤਾ ਹੈ।
ਐਸ ਏ ਐਸ ਨਗਰ, 23 ਦਸੰਬਰ - ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਨੇ 52 ਗ੍ਰਾਮ ਹੈਰੋਇਨ ਸਮੇਤ ਇੱਕ ਹੈਰੋਇਨ ਸਮਗਲਰ ਨੂੰ ਗ੍ਰਿਫਤਾਰ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਵਲੋਂ ਏ ਡੀ ਜੀ ਪੀ ਸ੍ਰੀ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ 22 ਦਸੰਬਰ ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਐਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੀ ਟੀ ਐਲ ਚੌਕ ਐਸ. ਏ. ਐਸ. ਨਗਰ ਤੇ ਮੌਜੂਦ ਸੀ। ਇਸ ਦਰਾਨ ਪੀ ਟੀ ਐਲ ਚੌਕ ਟੈਪੂ ਯੂਨੀਅਨ ਵੱਲੋਂ ਇੱਕ ਮੌਨਾ ਨੌਜਵਾਨ ਵਿਅਕਤੀ ਪੈਦਲ ਸਲਿਪ ਰੋਡ ਵੱਲੋ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਚੈਕ ਕੀਤਾ ਅਤੇ ਤਲਾਸ਼ੀ ਲੈਣ ਤੇ ਉਸ ਕੋਲੋ 52 ਗ੍ਰਾਮ ਹੈਰੋਇਨ ਬ੍ਰਾਮਦ ਹੋਈ ।
ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੇ ਆਪਣਾ ਨਾਮ ਇੰਦਰਜੀਤ ਸਿੰਘ ਉਰਫ ਬੱਬੂ ਵਾਸੀ ਮਹਿਲਾ ਵਾਲਾ ਤਹਿ: ਅਜਨਾਲਾ ਥਾਣਾ ਝੰਡੇਰ ਜਿਲ੍ਹਾ ਅੰਮ੍ਰਿਤਸਰ ਦੱਸਿਆ ਹੈ। ਉਸਦੇ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 21/61/85 ਤਹਿਤ ਥਾਣਾ ਫੇਜ਼-1 ਮੁਹਾਲੀ ਵਿਖੇ ਮਾਮਾ ਦਰਜ ਕਰਵਾਇਆ ਗਿਆ ਹੈ ਅਤੇ ਇੰਦਰਜੀਤ ਸਿੰਘ ਉਰਫ ਬੱਬੂ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਵਿਅਕਤੀ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਹਨਾਂ ਕਿਹਾ ਪੁਲੀਸ ਰਿਮਾਂਡ ਦੌਰਾਨ ਇਸ ਵਿਅਕਤੀ ਤੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਕਿਸ ਨੂੰ ਵੇਚਣੀ ਸੀ।
