ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ
ਪਟਿਆਲਾ, 24 ਦਸੰਬਰ - ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤੱਕ ਕੋਵਿਡ ਦੇ ਕਿਸੇ ਵੀ ਨਵੇਂ ਵੈਰੀਐਂਟ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।
ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਸਿਰਫ਼ ਸੁਚੇਤ ਰਹਿਣ ਤੇ ਅਹਿਤਿਆਤ ਵਰਤਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੌਜੂਦਾ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ ਹੈ, ਪਰ ਫੇਰ ਵੀ ਅਹਿਤਿਆਤ ਵਜੋਂ ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ, ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।