ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪੁਰਹੀਰਾਂ ਵਿਖੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਧਾਰਮਿਕ ਸਮਾਗਮ 26, 27 ਅਤੇ 28 ਦਸੰਬਰ ਨੂੰ
ਮਾਹਿਲਪੁਰ, (24 ਦਸੰਬਰ) ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ 26, 27 ਅਤੇ 28 ਦਸੰਬਰ ਨੂੰ ਸ਼ਾਮੀ 5 ਵਜੇ ਤੋਂ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਬਲਵੀਰ ਸਿੰਘ ਲੰਗੇਰੀ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ 26, 27 ਦਸੰਬਰ ਨੂੰ 'ਦੁੱਧ ਦੇ ਲੰਗਰ' ਅਤੇ 28 ਦਸੰਬਰ ਨੂੰ ਗੁਰੂ ਦੇ ਲੰਗਰ ਅਟੁੱਟ ਵਰਤਣਗੇl

ਇਸ ਮੌਕੇ ਉਹਨਾਂ ਸਮੁੱਚੀਆਂ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਤਨ ਮਨ ਤੇ ਧੰਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲ ਬਣਾਉਣ ਦੀ ਬੇਨਤੀ ਕੀਤੀl ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਆਪਸੀ ਪ੍ਰੇਮ ਪਿਆਰ ਕਾਇਮ ਰੱਖਣ ਦਾ ਸੁਨੇਹਾ ਦੇਣਾ ਹੈl