ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ0 295) ਬਲਾਕ ਜਾਡਲਾ ਦੀ ਮੀਟਿੰਗ ਹੋਈ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਬਲਾਕ ਜਾਡਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ ਦੀ ਪ੍ਰਧਾਨਗੀ ਹੇਠ ਸਰਬੰਸ ਦਾਨੀ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਦੇ ਵਾਰੇ ਗੰਭੀਰ ਰੂਪ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਮੈਂਬਰ ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਗਿਆ।

 ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ ਅਤੇ ਸਮੂਹ ਬਲਾਕ ਮੈਂਬਰ ਵੱਲੋ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦੂਸਰੀ ਵਾਰ ਚੁਣੇ ਗਏ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜਿਲ੍ਹਾ ਮੀਤ ਪ੍ਰਧਾਨ ਡਾਕਟਰ ਜਗੀਰ ਸਿੰਘ ਨੂੰ ਬਹੁਤ ਬਹੁਤ ਮੁਬਾਰਕਬਾਦ ਦਿੱਤੀ ਗਈ। ਬਲਾਕ ਇਕਾਈ ਵੱਲੋ ਪੰਜਾਬ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਦਾ ਮਸਲਾ ਜੋ ਕਾਫੀ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਆਮ ਲੋਕਾਂ ਨੂੰ ਮੁੱਢਲੀਆਂ ਅਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਆਪਣੇ ਕਿੱਤੇ ਨੂੰ ਬਰਕਰਾਰ ਰੱਖ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। ਇਸ ਸਮੇਂ ਬਲਾਕ ਜਨਰਲ ਸਕੱਤਰ ਡਾਕਟਰ ਰਵਿੰਦਰ ਕੁਮਾਰ, ਬਲਾਕ ਕੈਸ਼ੀਅਰ ਡਾਕਟਰ ਪ੍ਰਵੀਨ ਕੁਮਾਰ, ਜਿਲ੍ਹਾ ਆਗੂ ਡਾਕਟਰ ਨਿਰਮਲ ਸਿੰਘ, ਡਾਕਟਰ ਦਰਸ਼ਨ ਲਾਲ, ਡਾਕਟਰ ਰਜਿੰਦਰ ਸਿੰਘ, ਡਾਕਟਰ ਸਾਹਿਲ ਅਤੇ ਡਾਕਟਰ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।