
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਪਰਪਿਤ ਨਗਰ ਕੀਰਤਨ ਸਜਾਇਆ
ਐਸਏਐਸ ਨਗਰ, 25 ਦਸੰਬਰ - ਗੁਰਦੁਆਰਾ ਸਾਚਾ ਧਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਚਾਰ ਸਾਹਿਬਜਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਪਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3 ਬੀ 1 ਤੋਂ ਆਰੰਭ ਹੋਇਆ ਅਤੇ ਵੱਖ ਵੱਖ ਫੇਜ਼ਾਂ ਤੋਂ ਹੁੰਦਾ ਹਇਆ ਗੁਰਦੁਆਰਾ ਸਿੰਘ ਸਭਾ ਫੇਜ਼ 11 ਮੁਹਾਲੀ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਐਸਏਐਸ ਨਗਰ, 25 ਦਸੰਬਰ - ਗੁਰਦੁਆਰਾ ਸਾਚਾ ਧਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਚਾਰ ਸਾਹਿਬਜਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਪਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3 ਬੀ 1 ਤੋਂ ਆਰੰਭ ਹੋਇਆ ਅਤੇ ਵੱਖ ਵੱਖ ਫੇਜ਼ਾਂ ਤੋਂ ਹੁੰਦਾ ਹਇਆ ਗੁਰਦੁਆਰਾ ਸਿੰਘ ਸਭਾ ਫੇਜ਼ 11 ਮੁਹਾਲੀ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਹਲਕਾ ਵਿਧਾਇਕ ਸ ਕੁਲਵੰਤ ਸਿੰਘ, ਸਾਬਕਾ ਮੰਤਰੀ ਸ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਸ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਸੂਬਾ ਸਹਿ ਖਜਾਂਚੀ ਸ ਸੁਖਵਿੰਦਰ ਸਿੰਘ ਗੋਲਡੀ, ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੁ ਮਾਜਰਾ ਅਤੇ ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ ਜੋਗਿੰਦਰ ਸਿੰਘ ਸੌਂਧੀ, ਸੀਨੀਅਰ ਮੀਤ ਪ੍ਰਧਾਨ ਸ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਕਰਮ ਸਿੰਘ ਬਬਰਾ, ਪੀਤਮ ਸਿੰਘ, ਅਰਜਨ ਸਿੰਘ ਸ਼ੇਰਗਿਲ, ਤਰਲੋਚਨ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਬਲਿੰਦਰ ਸਿੰਘ, ਮੰਨਾ ਸੰਧੂ, ਗੁਰੂਦੁਆਰਾ ਸਾਚਾ ਧਨ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਸਾਚਾ ਧਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਕਰਨ ਤੋਂ ਬਾਅਦ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਨਗਰ ਕੀਰਤਨ ਦੇ ਸੁਆਗਤ ਲਈ ਸੰਗਤਾਂ ਵੱਲੋਂ ਥਾਂ-ਥਾਂ ਤੇ ਕੀਰਤਨ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਦੇ ਲਈ ਚਾਹ ਪਕੌੜੇ ਅਤੇ ਪ੍ਰਸ਼ਾਦੇ ਦੇ ਲੰਗਰ ਲਗਾਏ ਗਏ ਸੀ।
ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਦੇ ਮੌਕੇ ਤੇ ਦੇਸ਼ ਦੇ ਕੋਨੇ- ਕੋਨੇ ਤੋਂ ਅਤੇ ਵਿਦੇਸ਼ਾਂ ਤੋਂ ਵੀ ਉਚੇਚੇ ਤੌਰ ਤੇ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰ ਕੌਰ ਜੀ, ਪੁੱਤਰ- ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਵੱਡੇ ਸਾਹਿਬਜ਼ਾਦੇ -ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਨੂੰ ਵੀ ਸਮੇਂ ਦੇ ਹਾਕਮਾਂ ਨੇ ਸ਼ਹੀਦ ਕਰ ਦਿੱਤਾ, ਪ੍ਰੰਤੂ ਗੁਰੂ ਸਾਹਿਬ ਨੇ ਈਨ ਨਹੀਂ ਮੰਨੀ। ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਆਰ.ਪੀ ਸ਼ਰਮਾ, ਗੁਰਮੁਖ ਸਿੰਘ ਸੋਹਲ, ਡਾਕਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ ਸੈਣੀ, ਅਕਵਿੰਦਰ ਸਿੰਘ ਗੋਸਲ, ਬਲਜੀਤ ਸਿੰਘ ਹੈਪੀ ਹਾਜ਼ਰ ਸਨ।
