ਹੋਲੀ ਵੰਡਰ ਸਮਾਰਟ ਸਕੂਲ ਵਿਚ ਕ੍ਰਿਸਮਸ ਦਾ ਦਿਹਾੜਾ ਮਨਾਇਆ

ਐਸ ਏ ਐਸ ਨਗਰ, 25 ਦਸੰਬਰ - ਦੀ ਹੋਲੀ ਵੰਡਰ ਸਮਾਰਟ ਸਕੂਲ ਵਿਖੇ ਕ੍ਰਿਸਮਸ ਦਾ ਦਿਹਾੜਾ ਮਣਾਇਆ ਗਿਆ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਐਸ ਏ ਐਸ ਨਗਰ, 25 ਦਸੰਬਰ -  ਦੀ ਹੋਲੀ ਵੰਡਰ ਸਮਾਰਟ ਸਕੂਲ ਵਿਖੇ ਕ੍ਰਿਸਮਸ ਦਾ ਦਿਹਾੜਾ ਮਣਾਇਆ ਗਿਆ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਦੌਰਾਨ ਸਕੂਲ ਵਿਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸੰਗੀਤ ਦੀਆਂ ਧੁਨਾਂ ਤੇ ਸੋਲੋ ਅਤੇ ਗਰੁੱਪ ਡਾਂਸ ਵੀ ਪੇਸ਼ ਕੀਤਾ। ਛੋਟੇ-ਛੋਟੇ ਬੱਚਿਆਂ ਨੇ ਇਕ ਸੰਗੀਤ ਮਈ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਸ਼ਾਂਤਾ ਕਲਾਜ ਨੇ ਬੱਚਿਆਂ ਨੂੰ ਕਈ ਤਰ੍ਹਾਂ ਦੇ ਤੋਹਫੇ ਵੰਡੇ। ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਕ੍ਰਿਸਮਸ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।
ਸਕੂਲ ਦੇ ਪ੍ਰਿਸੀਪਲ ਪ੍ਰੇਮਜੀਤ ਗਰੋਵਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਜਾ ਕੇ ਪ੍ਰਾਰਥਨਾ ਕੀਤੀ। ਇਸ ਮੌਕੇ ਚਰਚ ਦੇ ਫਾਦਰ ਨੇ ਬੱਚਿਆਂ ਨੂੰ ਪ੍ਰਭੂ ਯਿਸੂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ।