ਅਕਾਲੀ ਦਲ ਅੰਮ੍ਰਿਤਸਰ ਦੀ 27 ਨੂੰ ਹੋਣ ਵਾਲੀ ਕਾਨਫਰੰਸ ਵਿੱਚ ਮੁਹਾਲੀ ਤੋਂ ਜਾਵੇਗਾ ਵਿਸ਼ਾਲ ਜੱਥਾ
ਐਸ ਏ ਐਸ ਨਗਰ, 25 ਦਸੰਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ ਏ ਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ 27 ਦਸੰਬਰ ਨੂੰ ਗੁਰਦੁਆਰਾ ਰੱਥ ਸਾਹਿਬ ਦੇ ਨਜ਼ਦੀਕ ਰੋਜਾ ਸ਼ਰੀਫ ਦੇ ਸਾਹਮਣੇ ਰੇਲਵੇ ਲਾਇਨ ਦੇ ਨਾਲ ਹੋਣ ਵਾਲੀ ਮੀਰੀ-ਪੀਰੀ ਕਾਨਫਰੰਸ ਵਿੱਚ ਮੁਹਾਲੀ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜੱਥਾ ਜਾਵੇਗਾ।

ਇੱਥੇ ਜਾਰੀ ਬਿਆਨ ਵਿੱਚ ਭੁੱਲਰ ਨੇ ਕਿਹਾ ਕਿ ਮੀਰੀ ਪੀਰੀ ਕਾਨਫਰੰਸ ਵਿੱਚ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫਤਿਹ ਸਿੰਘ, ਸ਼ਹੀਦ ਮਾਤਾ ਗੁਜਰ ਕੌਰ, ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰਮੱਲ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ ਅਤੇ ਖਾਲਸਾ ਪੰਥ ਨੂੰ ਅਗਲੇ ਕੌਮੀ ਸੰਘਰਸ਼ ਦੀ ਅਗਵਾਈ ਦੇਣ ਲਈ ਪਾਰਟੀ ਵੱਲੋਂ ਆਪਣੇ ਕੌਮੀ ਸੰਘਰਸ਼ ਹਿੱਤ ਅਤੇ ਕੌਮ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ ਦੇ ਹੱਲ ਲਈ ਵਿਚਾਰਾਂ ਕੀਤੀਆ ਜਾਣਗੀਆਂ।
ਉਹਨਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪਾਰਟੀ ਦੇ ਜਰਨਲ ਸਕੱਤਰ ਸ ਕੁਸ਼ਲਪਾਲ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡ-ਪਿੰਡ ਅਤੇ ਸੈਕਟਰਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ, ਜਿਸਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਭਰਿਆ ਜਾ ਰਿਹਾ ਹੈ।