ਸੈਕਟਰ 77 ਦੇ ਵਸਨੀਕਾਂ ਦੀ ਮੀਟਿੰਗ ਵਿੱਚ ਮੁੱਦੇ ਵਿਚਾਰੇ
ਐਸਏਐਸ ਨਗਰ, 25 ਦਸੰਬਰ - 4, 5, 6 ਮਰਲਾ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨ ਸੈਕਟਰ 77 ਦੀ ਜਨਰਲ ਬਾਡੀ ਦੀ ਜਰੂਰੀ ਮੀਟਿੰਗ ਸੰਸਥਾ ਦੇ ਪ੍ਰਧਾਨ ਸ ਜਗਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ, ਜਿਸ ਵਿੱਚ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਸੰਸਥਾ ਦੇ ਜਨਰਲ ਸਕੱਤਰ ਸ ਦਲਜਿੰਜਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਸਨੀਕਾਂ ਵਲੋਂ ਪਾਰਕਾਂ ਦੀ ਮਾੜੀ ਹਾਲਤ, ਸਫਾਈ ਵਿਵਸਥਾ ਦੀ ਬਦਹਾਲੀ, ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਕਾਰਨ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਮੁੱਦੇ ਚੁੱਕੇ ਗਏ ਅਤੇ ਦਰਖਤਾਂ ਦੀ ਛੰਗਾਈ ਕਰਵਾਏ ਜਾਣ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਇਹਨਾਂ ਮੰਗਾਂ ਦੇ ਹਲ ਲਈ ਸੰਸਥਾ ਦੇ ਅਹੁਦੇਦਾਰਾਂ ਦਾ ਵਫਦ ਹਲਕਾ ਵਿਧਾਇਕ ਨੂੰ ਮਿਲੇਗਾ ਅਤੇ ਮੰਗ ਪੱਤਰ ਦੇ ਕੇ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਸ ਗੁਰਦੇਵ ਸਿੰਘ, ਸਕੱਤਰ ਅਮਰਜੀਤ ਸਿੰਘ ਅਤੇ ਵਿੱਤ ਸਕੱਤਰ ਗੁਰਦੇਵ ਸਿੰਘ ਵੀ ਮੌਜੂਦ ਸਨ।