
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਉੜਾਪੜ ਵਿਖੇ ਜਾਗਰੂਕਤਾ ਕੈਂਪ ਲਗਾਇਆ
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਪਿੰਡ ਉੜਾਪੜ ਦੇ ਪੰਚਾਇਤ ਘਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼ ਸੁਰਿੰਦਰ ਸਿੰਘ ਸਰਪੰਚ ਵਲੋਂ ਕੀਤੀ ਗਈ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਕੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਰਹੇ ਹਨ।
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਪਿੰਡ ਉੜਾਪੜ ਦੇ ਪੰਚਾਇਤ ਘਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼ ਸੁਰਿੰਦਰ ਸਿੰਘ ਸਰਪੰਚ ਵਲੋਂ ਕੀਤੀ ਗਈ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਕੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਰਹੇ ਹਨ। ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਇਸ ਭੈੜੀ ਦਲਦਲ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਲੋਕਾਂ ਨੂੰ ਸੂਰਬੀਰਾਂ ਅਤੇ ਯੋਧਿਆਂ ਦੀਆਂ ਜੀਵਨੀਆਂ ਪੜ੍ਹ ਕੇ ਅਤੇ ਉਨ੍ਹਾਂ ਤੋਂ ਸੇਧ ਲੈ ਕੇ ਆਦਰਸ਼ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਐਚਸੀਵੀ, ਐਚਆਈਵੀ, ਜਿਗਰ ਦੇ ਰੋਗ, ਅੱਖਾਂ ਦੀ ਮਾੜੀ ਰੌਸ਼ਨੀ ਆਦਿ ਗੰਭੀਰ ਬਿਮਾਰੀਆਂ ਹਨ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਡਾ ਕਮਲਜੀਤ ਕੌਰ ਕੌਂਸਲਰ ਨੇ ਕਿਹਾ ਕਿ ਸਾਨੂੰ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸਕੂਲ ਵਿੱਚ ਪਹੁੰਚਣਾ ਚਾਹੀਦਾ ਹੈ ਤਾਂ ਜੋ ਉਹ ਮਾੜੀ ਸੰਗਤ ਵਿੱਚ ਨਾ ਫਸਣ ਕਿਉਂਕਿ ਨਸ਼ਿਆਂ ਕਾਰਨ ਬੱਚਿਆਂ ਦਾ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਪ੍ਰਭਾਵਿਤ ਹੁੰਦਾ ਹੈ। ਨਸ਼ੇ ਕਾਰਨ ਉਹ ਸਮਾਜ ਅਤੇ ਪਰਿਵਾਰ ਤੋਂ ਦੂਰ ਹੋ ਜਾਂਦੇ ਹਨ। ਉਨ੍ਹਾਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨਵਾਂਸ਼ਹਿਰ ਅਤੇ ਇਸ ਦੀ ਦਾਖਲਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਅਤੇ ਕਿਸੇ ਵੀ ਨਸ਼ਾ ਛੱਡਣ ਵਾਲੇ ਨਾਲ ਕੋਈ ਵੀ ਕੁੱਟਮਾਰ ਨਹੀਂ ਕੀਤੀ ਜਾਂਦੀ। ਇਸ ਮੌਕੇ ਐਡਵੋਕੇਟ ਦਲਜੀਤ ਸਿੰਘ ਉੜਾਪੜ ਨੇ ਵੀ ਨਸ਼ਿਆਂ ਪ੍ਰਤੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਮਹਿੰਦਰ ਸਿੰਘ ਪੰਚ, ਸੁਨੀਤਾ ਦੇਵੀ, ਹਰਮਿੰਦਰ ਕੌਰ, ਗੁਰਮੀਤ ਕੌਰ, ਅਕਵਿੰਦਰ ਕੌਰ, ਪ੍ਰਵੀਨ ਦੇਵੀ (ਸਾਰੀਆਂ ਆਂਗਨਵਾੜੀ ਵਰਕਰ), ਮਨਦੀਪ ਕੌਰ, ਜਸਵਿੰਦਰ ਕੌਰ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
