ਕੋਵਿਡ ਦੇ ਨਵੇਂ ਵੇਰੀਐਂਟ ਤੋਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ, ਸਾਵਧਾਨੀ ਦੀ ਲੋੜ : ਡਾ ਰਮਿੰਦਰ ਕੌਰ

ਪਟਿਆਲਾ, 26 ਦਸੰਬਰ - ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਦੇ ਨਵੇਂ ਕੇਸ ਮਿਲਣ ਕਾਰਨ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਐਡਵਾਈਜ਼ਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਲਈ ਯੋਗ ਪ੍ਰਬੰਧ ਕਰ ਲਏ ਗਏ ਹਨ।

ਪਟਿਆਲਾ, 26 ਦਸੰਬਰ - ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਦੇ ਨਵੇਂ ਕੇਸ ਮਿਲਣ ਕਾਰਨ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਐਡਵਾਈਜ਼ਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਲਈ ਯੋਗ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਦੱਸਿਆ ਕਿ ਹਾਲੇ ਤੱਕ ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਕੋਵਿਡ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਪੰਜਾਬ ਜਾਂ ਉੱਤਰੀ ਭਾਰਤ ਵਿੱਚ ਨਵੇਂ ਵੇਰੀਐਂਟ ਦੇ ਕਿਸੇ ਕੇਸ ਦੀ ਪੁਸ਼ਟੀ ਹੋਈ ਹੈ । ਉਹਨਾਂ ਕਿਹਾ ਕਿ ਕੋਵਿਡ ਤੋਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਬਚਾਅ ਸਬੰਧੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ।ਉਨ੍ਹਾਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭੀੜ ਵਾਲੀਆਂ ਥਾਵਾਂ 'ਤੇ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ। ਉਹਨਾਂ ਦੱਸਿਆ ਕਿ ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਿਹਤ ਕਰਮਚਾਰੀ ਮਰੀਜ਼ਾਂ ਦੀ ਸਾਂਭ ਸੰਭਾਲ ਦੌਰਾਨ ਹਸਪਤਾਲ ਵਿੱਚ ਮਾਸਕ ਪਾ ਕੇ ਰੱਖਣ ਅਤੇ ਕੋਵਿਡ ਉਚਿਤ ਵਿਵਹਾਰ ਦੀ ਪਾਲਣਾ ਕਰਨ। ਇਸ ਤੋਂ ਇਲਾਵਾ ਮਰੀਜ਼ ਅਤੇ ਉਹਨਾਂ ਦੇ ਨਾਲ ਦੇ ਪਰਿਵਾਰਿਕ ਮੈਂਬਰ ਵੀ ਇਹਤਿਆਤ ਵਜੋਂ ਕੋਵਿਡ ਤੋਂ ਬਚਾਅ ਬਾਰੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖੰਘ ਤੇ ਛਿੱਕਣ ਸਮੇਂ ਆਪਣੇ ਨੱਕ ਤੇ ਮੂੰਹ ਨੂੰ ਰੁਮਾਲ,ਟਿਸ਼ੂ ਜਾਂ ਕੂਹਣੀ ਅੱਗੇ ਕਰਕੇ ਢੱਕਿਆ ਜਾਵੇ ਅਤੇ ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਧੋਏ ਜਾਣੇ ਯਕੀਨੀ ਬਣਾਏ ਜਾਣ। ਕਿਸੇ ਹੋਰ ਬਿਮਾਰੀ ਤੋਂ ਪੀੜਤ ਵਿਅਕਤੀਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਕੋਈ ਤਕਲੀਫ ਹੋਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ। ਡਾ. ਰਮਿੰਦਰ ਕੌਰ ਵੱਲੋਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦਾ ਕੋਵਿਡ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ , ਜਿਥੇ ਉਹਨਾਂ ਵੱਲੋਂ ਵੱਖਰੇ ਤੌਰ ਤੇ ਓ. ਪੀ. ਡੀ. ਵਿੱਚ ਬਣਾਏ ਗਏ ਫਲੂ ਕਾਰਨਰ ਦਾ ਨਿਰੀਖਣ ਵੀ ਕੀਤਾ ਗਿਆ।