
ਗੁ: ਸਤਿਸੰਗ ਸਭਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਸ਼ਹੀਦੀ ਦਿਹਾੜਾ
ਪਟਿਆਲਾ, 26 ਦਸੰਬਰ - ਇਥੇ ਵੱਡੀ ਨਦੀ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸਤਿਸੰਗ ਸਭਾ (ਜਗਤਾਰ ਨਗਰ-ਬਾਜਵਾ ਕਲੋਨੀ) ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਸਵੇਰ ਤੋਂ ਹੀ ਗੁਰ ਜਸ ਸਰਵਣ ਕੀਤਾ।
ਪਟਿਆਲਾ, 26 ਦਸੰਬਰ - ਇਥੇ ਵੱਡੀ ਨਦੀ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸਤਿਸੰਗ ਸਭਾ (ਜਗਤਾਰ ਨਗਰ-ਬਾਜਵਾ ਕਲੋਨੀ) ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਸਵੇਰ ਤੋਂ ਹੀ ਗੁਰ ਜਸ ਸਰਵਣ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਲਾਲ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੀ ਅਦੁੱਤੀ ਕੁਰਬਾਨੀ ਦਾ ਮਾਣਮੱਤਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਸਵੇਰ ਤੋਂ ਲੈ ਕੇ ਬਾਅਦ ਦੁਪਹਿਰ ਤਕ ਸੰਗਤਾਂ ਤੇ ਰਾਹੀਆਂ ਦੀ ਚੌਲਾਂ ਦੇ ਪੁਲਾਓ, ਬ੍ਰੈਡ ਪਕੌੜਿਆਂ ਅਤੇ ਚਾਹ ਨਾਲ ਸੇਵਾ ਕੀਤੀ ਗਈ। ਇਸ ਸੇਵਾ ਵਿੱਚ ਰਮਨਜੀਤ ਕੌਰ, ਮਹਿਕਪ੍ਰੀਤ ਕੌਰ, ਗੁਰਕੀਰਤ ਸਿੰਘ, ਚਰਨਪ੍ਰੀਤ ਸਿੰਘ, ਜਗਦੀਪ ਸਿੰਘ, ਜੋਗਿੰਦਰ ਸਿੰਘ, ਦਲਜੀਤ ਸਿੰਘ ਸਪਾਲ ਤੇ ਇਲਾਕੇ ਦੇ ਹੋਰਨਾਂ ਸੇਵਾਦਾਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
