ਕਾਂਟੀਆ ਸ਼ਰੀਫ ਵਿਖੇ ਅੱਜ ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਚੈੱਕਅਪ 'ਤੇ ਚਿੱਟੇ ਮੋਤੀਅੇ ਦਾ ਆਪ੍ਰੇਸ਼ਨ ਕੈਂਪ - ਸੰਜੀਵ ਅਰੋੜਾ

ਹੁਸ਼ਿਆਰਪੁਰ - ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੈਂਬਰ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਅਤੇ ਚੇਅਰਮੈਨ ਜੇ.ਬੀ. ਬਹਿਲ ਦੀ ਅਗਵਾਈ ਹੇਠ ਸਰਵ ਸਾਂਝਾ ਦਰਬਾਰ ਕਾਂਟੀਆ ਸ਼ਰੀਫ ਹੁਸ਼ਿਆਰਪੁਰ ਦੇ ਗੱਦੀ ਨਸ਼ੀਨ ਮਾਲਿਕ ਸਾਹਿਬ ਜੋਤ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਮੈਡੀਕਲ ਕੈਂਪ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ।

ਹੁਸ਼ਿਆਰਪੁਰ - ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੈਂਬਰ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਅਤੇ ਚੇਅਰਮੈਨ ਜੇ.ਬੀ. ਬਹਿਲ ਦੀ ਅਗਵਾਈ ਹੇਠ ਸਰਵ ਸਾਂਝਾ ਦਰਬਾਰ ਕਾਂਟੀਆ ਸ਼ਰੀਫ ਹੁਸ਼ਿਆਰਪੁਰ ਦੇ ਗੱਦੀ ਨਸ਼ੀਨ ਮਾਲਿਕ ਸਾਹਿਬ ਜੋਤ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਮੈਡੀਕਲ ਕੈਂਪ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। 
ਇਸ ਮੌਕੇ ਮਾਲਿਕ ਸਾਹਿਬ ਜੋਤ ਜੀ ਨੇ ਕਿਹਾ ਕਿ ਦਰਬਾਰ ਵਿੱਚ ਸੰਕਾਰਾ ਆਈ ਹਸਪਤਾਲ ਲੁਧਿਆਣਾ ਅਤੇ ਰੋਟਰੀ ਆਈ ਬੈਂਕ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦੀ ਮੁਫਤ ਜਾਂਚ ਅਤੇ ਚਿੱਟੇ  ਮੋਤੀਅੇ ਦਾ ਆਪ੍ਰੇਸ਼ਨ ਕੈਂਪ 28 ਦਸੰਬਰ 2023 ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਦਰਬਾਰ ਵੱਲੋਂ ਲਗਾਏ ਜਾ ਰਹੇ ਇਸ ਮੁਫ਼ਤ ਕੈਂਪ ਦਾ ਲਾਭ ਉਠਾਉਣ। ਇਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਨੇ ਸੁਸਾਇਟੀ ਵੱਲੋਂ ਅੱਖਾਂ ਦਾਨ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਟਰੀ ਆਈ ਬੈਂਕ ਵੱਲੋਂ ਹੁਣ ਤੱਕ ਹਨੇਰੀ ਜ਼ਿੰਦਗੀ ਜੀ ਰਹੇ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੋਸ਼ਨੀ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਸੁਸਾਇਟੀ ਵੱਲੋਂ 23 ਵਿਅਕਤੀਆਂ ਦੇ ਸਰੀਰ ਮਰਨ ਉਪਰੰਤ ਮੈਡੀਕਲ ਕਾਲਜ ਨੂੰ ਦਾਨ ਕਰਵਾਏ ਗਏ ਹਨ। ਇਸ ਮੌਕੇ ਜੇ.ਬੀ.ਬਹਿਲ ਨੇ ਕਿਹਾ ਕਿ ਸੰਕਾਰਾ ਆਈ ਹਸਪਤਾਲ ਕੋਰਨੀਅਲ ਅੰਨ੍ਹੇਪਣ ਨੂੰ ਦੂਰ ਕਰਨ ਲਈ ਸ਼ਲਾਘਾਯੋਗ ਸਹਿਯੋਗ ਦੇ ਰਿਹਾ ਹੈ। 
ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਕੋਰਨੀਅਲ ਅੰਨ੍ਹੇਪਣ ਤੋਂ ਪੀੜਤ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਸਮੇਂ-ਸਮੇਂ `ਤੇ ਵਿਸ਼ੇਸ਼ ਸੈਮੀਨਾਰ ਅਤੇ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਸਰਵ ਸਾਂਝਾ ਦਰਬਾਰ ਕਾਂਟੀਆ ਸ਼ਰੀਫ, ਹੁਸ਼ਿਆਰਪੁਰ ਵਿਖੇ ਮਾਲਿਕ ਸਾਹਿਬ ਜੋਤ ਜੀ ਦੇ ਅਸ਼ੀਰਵਾਦ ਨਾਲ  ਸੰਕਾਰਾ ਆਈ ਹਸਪਤਾਲ, ਲੁਧਿਆਣਾ ਅਤੇ ਰੋਟਰੀ ਆਈ ਬੈਂਕ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਚਿੱਟੇ ਮੋਤੀਅੇ ਦਾ ਮੁਫਤ ਆਪ੍ਰੇਸ਼ਨ ਕੈਂਪ 28 ਦਸੰਬਰ, 2023 ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੰਜੀਵ ਅਰੋੜਾ ਨੇ ਦੱਸਿਆ ਕਿ ਮਰੀਜ਼ ਕੈਂਪ ਵਿੱਚ ਆਉਂਦੇ ਸਮੇਂ ਆਪਣਾ ਵੋਟਰ ਕਾਰਡ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਦੋ ਮੋਬਾਈਲ ਨੰਬਰ ਆਪਣੇ ਨਾਲ ਲਿਖ ਕੇ ਲਿਆਉਣ ਤਾਂ ਜੋ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਫਾਰਮ ਵੀ ਭਰੇ ਜਾਣਗੇ ਅਤੇ ਜੋ ਲੋਕ ਕੋਰਨੀਅਲ ਅੰਨ੍ਹੇਪਣ ਤੋਂ ਪੀੜਤ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੂੰ ਨਵੀਂ ਅੱਖ ਲਗਾਉਣ ਦੀ ਲੋੜ ਹੈ, ਉਨ੍ਹਾਂ ਨੂੰ ਸੁਸਾਇਟੀ ਵੱਲੋਂ ਮੁਫਤ ਨਵੀਂ ਅੱਖ ਲਗਵਾ ਕੇ ਦਿੱਤੀ ਜਾਵੇਗੀ ਤਾਂ ਜੋ ਉਹ ਵੀ ਇਸ ਸੁੰਦਰ ਸੰਸਾਰ ਨੂੰ ਦੇਖ ਸਕਣ। ਇਸ ਮੌਕੇ ਡਾ. ਪਰਮਿੰਦਰ ਸਿੰਘ ਸਿਵਲ ਸਰਜਨ, ਅਨਵਰ, ਬਬਲੂ, ਬਲਬੀਰ ਚੰਦ, ਮਦਨ ਲਾਲ ਮਹਾਜਨ, ਰਮਿੰਦਰ ਸਿੰਘ ਆਦਿ ਹਾਜ਼ਰ ਸਨ।