ਪੰਜਾਬ ਪੁਲਸ ਵਲੋਂ ਗੋਲ ਫਾਰ ਲਾਈਫ ਫੁੱਟਬਾਲ ਲੀਗ ਦੀ ਸਮਾਪਤੀ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ

ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪ੍ਰਸ਼ਾਸਨ ਵੱਲੋਂ ਗੋਲ ਫਾਰ ਲਾਈਫ ਫੁੱਟਬਾਲ ਲੀਗ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮਨੋਰਥ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸੀ। ਇਸ ਲੀਗ ਦਾ ਫਾਈਨਲ ਮੈਚ ਅਤੇ ਸਮਾਪਨ ਸਮਾਰੋਹ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਆਯੋਜਿਤ ਕਰਵਾਇਆ ਗਿਆ। ਜਿਸ ਵਿੱਚ ਵੱਡੀ ਇਨਾਮੀ ਰਾਸ਼ੀ ਜੇਤੂ ਅਤੇ ਉਪ-ਜੇਤੂ ਟੀਮ ਨੂੰ ਦਿੱਤੀ ਗਈ।

ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਧੰਨਪ੍ਰੀਤ ਕੌਰ ਆਈ ਪੀ ਐਸ ਡੀ ਆਈ ਜੀ ਲੁਧਿਆਣਾ ਰੇਂਜ ਨੇ ਸ਼ਿਰਕਤ ਕੀਤੀ। ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਸ੍ਰੀਮਤੀ ਧੰਨਪ੍ਰੀਤ ਕੌਰ ਡੀ ਆਈ ਜੀ ਲੁਧਿਆਣਾ ਰੇਂਜ, ਨਵਜੋਤਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਅਖਿਲ ਚੌਧਰੀ ਐੱਸ.ਐੱਸ.ਪੀ ਸ਼ਹੀਦ ਭਗਤ ਸਿੰਘ ਨਗਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਪੰਜਾਬ ਪੁਲਿਸ ਦੇ ਖੇਡਾਂ ਪ੍ਰਤੀ ਕੀਤੇ ਇਸ ਯਤਨ ਦੀ ਸ਼ਲਾਘਾ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਗੁਰਪ੍ਰੀਤ ਸਿੰਘ ਨੇ ਨਿਭਾਈ। ਉਪਰੰਤ ਨਾਮਵਰ ਪੰਜਾਬੀ ਗਾਇਕ ਰਣਜੀਤ ਰਾਣਾ ਅਤੇ ਯਾਸਿਰ ਹੁਸੈਨ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ। ਕਾਲਜ ਦੇ ਵਿਦਿਆਰਥੀ ਅਰਸ਼ ਗੰਗੜ ਨੇ ਵੀ ਇੱਕ ਗੀਤ ਨਾਲ ਹਾਜ਼ਰੀ ਲਗਵਾਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਪੁਲਿਸ ਪ੍ਰਸ਼ਾਸਨ ਸਮੇਤ ਇਲਾਕੇ ਦੇ ਖੇਡ ਪ੍ਰੇਮੀ ਅਤੇ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।