ਪੰਜਵੀਂ ਪੈਰਾ ਨੈਸ਼ਨਲ ਚੈਂਪੀਅਨਸ਼ਿਪ ਸ਼ੁਰੂ ਜੇਤੂ ਖਿਡਾਰੀਆਂ ਦਾ ਸਨਮਾਨ ਅੱਜ

ਪਟਿਆਲਾ, 27 ਦਸੰਬਰ - ਖਿਡਾਰੀਆਂ ਦੀ ਕਲਾਸੀਫਿਕੇਸ਼ਨ ਮਗਰੋਂ ਅੱਜ ਇਥੇ ਪੰਜਾਬ ਆਰਚਰੀ ਐਸੋਸੀਏਸ਼ਨ ਦੁਆਰਾ ਆਯੋਜਿਤ ਪੰਜਵੀਂ ਪੈਰਾ ਨੈਸ਼ਨਲ ਆਰਚਰੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ, ਜਿਸ ਵਿੱਚ 17 ਰਾਜਾਂ ਦੇ 155 ਤੋਂ ਵੱਧ ਦਿਵਿਆਂਗ ਖਿਡਾਰੀ ਹਿੱਸਾ ਲੈ ਰਹੇ ਹਨ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਆਰਚਰੀ ਐਸੋਸੀਏਸ਼ਨ ਆਫ ਇੰਡੀਆ ਦੇ ਸਾਬਕਾ ਜੁਆਇੰਟ ਸਕੱਤਰ ਡਾ. ਐਮ ਐਲ ਕਮਲੇਸ਼ ਹਾਜ਼ਰ ਸਨ, ਜਿਨ੍ਹਾਂ ਤਮਾਮ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਭੇਟ ਕੀਤੀਆਂ ਅਤੇ ਏਸ਼ੀਅਨ ਮੈਡਲਿਸਟਾਂ ਨੂੰ ਸਨਮਾਨਤ ਵੀ ਕੀਤਾ। ਪੰਜਾਬ ਆਰਚਰੀ ਐਸੋਸੀਏਸ਼ਨ ਦੇ ਪ੍ਰਧਾਨ ਆਰ ਕੇ ਬਾਲੀ ਨੇ ਦੱਸਿਆ ਕਿ ਭਲਕੇ ਵੀ ਕੁਝ ਮੁਕਾਬਲੇ ਹੋਣਗੇ ਅਤੇ ਜੇਤੂਆਂ ਲਈ ਸਨਮਾਨ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਵਜੋਤ ਸਿੰਘ ਬਜਾਜ ਤੇ ਜੁਆਇੰਟ ਸਕੱਤਰ ਭੁਪਿੰਦਰ ਸਿੰਘ ਭਿੰਡਰ ਵੀ ਹਾਜ਼ਰ ਸਨ।