
ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਵਿੱਚ ਖੂਨਦਾਨ ਕੈਂਪ 7 ਜਨਵਰੀ ਨੂੰ - ਦਰਸ਼ਨ ਮੱਟੂ
ਗੜ੍ਹਸ਼ੰਕਰ - ਹਰ ਸਾਲ ਦੀ ਤਰ੍ਹਾਂ ਇਸ ਸਾਲਾ ਵੀ ਕਾਕਾ ਅਮਨਦੀਪ ਸਿੰਘ ਦੀ ਸਦੀਵੀਂ ਯਾਦ ਨੂੰ ਸਮਰਪਿਤ 16 ਵਾਂ ਖੂਨਦਾਨ ਕੈਂਪ 7 ਜਨਵਰੀ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਮੱਟੂ ਪਰਿਵਾਰ ਦੇ ਲਖਤੇ ਜਿਗਰ ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 16 ਵਾਂ ਖੂਨਦਾਨ ਕੈਂਪ 7 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਦੀ ਸਮਾਰਕ ਨੇੜੇ ਮੁੱਖ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ।
ਗੜ੍ਹਸ਼ੰਕਰ - ਹਰ ਸਾਲ ਦੀ ਤਰ੍ਹਾਂ ਇਸ ਸਾਲਾ ਵੀ ਕਾਕਾ ਅਮਨਦੀਪ ਸਿੰਘ ਦੀ ਸਦੀਵੀਂ ਯਾਦ ਨੂੰ ਸਮਰਪਿਤ 16 ਵਾਂ ਖੂਨਦਾਨ ਕੈਂਪ 7 ਜਨਵਰੀ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਮੱਟੂ ਪਰਿਵਾਰ ਦੇ ਲਖਤੇ ਜਿਗਰ ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 16 ਵਾਂ ਖੂਨਦਾਨ ਕੈਂਪ 7 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਦੀ ਸਮਾਰਕ ਨੇੜੇ ਮੁੱਖ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ। ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਬਲੱਡ ਕੋਂਸਲ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਸੰਬੰਧੀ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਚੱਲ ਰਹੀਆ ਹਨ। ਇਸ ਮੌਕੇ ਉਹਨਾਂ ਇਲਾਕੇ ਦੀ ਨੋਜਵਾਨ ਪੀੜ੍ਹੀ ਨੂੰ ਇਸ ਕੈਂਪ ਵਿੱਚ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਵੀ ਮੱਟੂ ਪਰਿਵਾਰ ਵਲੋਂ ਕੀਤੀ ਗਈ।
