ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਮਾਹਿਲਪੁਰ, (29 ਦਸੰਬਰ) ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਹਕੂਮਤਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੀ ਸੰਗਤ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਧੰਨ - ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ 30 ਦਸੰਬਰ 2023 ਦਿਨ ਸ਼ਨੀਵਾਰ ਨੂੰ ਸ਼ਾਮੀ 6 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਹਕੂਮਤਪੁਰ ਵਿਖੇ ਕਰਵਾਇਆ ਜਾ ਰਿਹਾ ਹੈl

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਸਰਹਾਲਾ ਨੇ ਦੱਸਿਆ ਕਿ ਇਸ ਮੌਕੇ ਭਾਈ ਗੁਰ ਸਾਹਿਬ ਸਿੰਘ ਜੀ ਜਫਰਵਾਲ ਪ੍ਰਚਾਰਕ ਗੁਰਮਤਿ ਸੇਵਾ ਲਹਿਰ ਸਿੱਧੀਆਂ ਧਾਰਨਾ, ਭਾਈ ਬਲਵੀਰ ਸਿੰਘ ਜੀ ਮਨੋਲੀਆਂ ਅਤੇ ਭਾਈ ਦਿਆਲ ਸਿੰਘ ਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਰੇ ਵਿਸਥਾਰ ਪੂਰਵਕ ਚਾਨਣਾ ਪਾਉਣਗੇl ਇਸ ਦੇ ਨਾਲ ਹੀ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰਬੱਤ ਦੇ ਭਲੇ ਦਾ ਸੰਦੇਸ਼ ਸੰਗਤਾਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਅਤੇ ਨਗਰ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਗੁਰਮਤਿ ਸਮਾਗਮ ਵਿੱਚ ਪਹੁੰਚ ਕੇ ਸਿੱਖ ਇਤਿਹਾਸ ਤੋਂ ਜਾਣੂ ਹੋਣl