ਜਿਮਖਾਨਾ ਕਲੱਬ ਦੀ ਚੋਣ ਸੰਪੰਨ, ਨਤੀਜੇ ਅੱਜ

ਪਟਿਆਲਾ, 30 ਦਸੰਬਰ - 2023 ਲਈ ਰਾਜਿੰਦਰਾ ਜਿਮਖਾਨਾ ਕਲੱਬ ਦੀ ਵਕਾਰੀ ਚੋਣ ਅੱਜ ਅਮਨ ਅਮਨ ਨਾਲ ਨੇਪਰੇ ਚੜ੍ਹ ਗਈ। ਕੜਾਕੇ ਦੀ ਠੰਢ ਦੇ ਬਾਵਜੂਦ ਕਲੱਬ ਮੈਂਬਰਾਂ ਨੇ ਪੂਰਾ ਉਤਸ਼ਾਹ ਵਿਖਾਇਆ। ਚੋਣ ਦੇ ਰਿਟਰਨਿੰਗ ਅਫ਼ਸਰ ਸ਼੍ਰੀ ਆਰ ਐਨ ਕੌਸ਼ਲ ਨੇ ਦੱਸਿਆ ਕਿ ਪੋਲਿੰਗ ਸਵੇਰੇ 10.30 ਵਜੇ ਸ਼ੁਰੂ ਹੋਈ ਤੇ ਸ਼ਾਮ 7 ਵਜੇ ਤਕ ਚੱਲੀ।

ਸਮੁੱਚੀ ਚੋਣ ਪ੍ਰਕਿਰਿਆ ਬਹੁਤ ਹੀ ਸੁਚੱਜੇ ਢੰਗ ਨਾਲ ਸੰਪੰਨ ਹੋਈ। ਕੁੱਲ 2060 ਮੈਂਬਰਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ। ਵੋਟਾਂ ਦੀ ਭਲਕੇ ਸਵੇਰੇ 10 ਵਜੇ ਸ਼ੁਰੂ ਕੀਤੀ ਜਾਵੇਗੀ। ਮੁੱਖ ਅਹੁਦੇਦਾਰਾਂ ਤੋਂ ਇਲਾਵਾ ਐਗਜ਼ੈਕਟਿਵ ਮੈਂਬਰਾਂ ਦੀ ਵੀ ਕਿਸਮਤ ਦਾ ਫ਼ੈਸਲਾ ਹੋਣਾ ਹੈ।