
ਵੈਟਨਰੀ ਯੂਨੀਵਰਸਿਟੀ ਨੇ ਨਵੇਂ ਸਾਲ ਦਾ ਕੈਲੰਡਰ ਅਤੇ ਬਿਓਰਾ ਪੁਸਤਕ ਕੀਤੇ ਲੋਕ ਅਰਪਣ
ਲੁਧਿਆਣਾ 01 ਜਨਵਰੀ 2024 - ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਯੂਨੀਵਰਸਿਟੀ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ ਨਵੇਂ ਸਾਲ ਦਾ ਕੈਲੰਡਰ ਅਤੇ ਬਿਓਰਾ ਪੁਸਤਕ ਲੋਕ ਅਰਪਣ ਕੀਤੇ। ਡਾ. ਸਿੰਘ ਨੇ ਦੱਸਿਆ ਕਿ ਇਸ ਬਿਓਰਾ ਪੁਸਤਕ ਵਿਚ ਜਿਥੇ ਪਸ਼ੂ ਪਾਲਣ ਕਿੱਤਿਆਂ ਸੰਬੰਧੀ ਗਿਆਨ ਪ੍ਰਕਾਸ਼ਿਤ ਹੈ ਉਥੇ ਪਸ਼ੂਆਂ ਦੀਆਂ ਬਿਮਾਰੀਆਂ, ਪ੍ਰਬੰਧਨ ਅਤੇ ਯੂਨੀਵਰਸਿਟੀ ਵਿਖੇ ਮਿਲਦੀਆਂ ਸੇਵਾਵਾਂ ਦਾ ਵੇਰਵਾ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪਸ਼ੂ ਪਾਲਣ ਵਿਚ ਸੁਧਾਰ ਲਈ ਅਤੇ ਸੂਬੇ ਵਿਚ ਇਨ੍ਹਾਂ ਕਿੱਤਿਆਂ ਨਾਲ ਜੁੜੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਪੂਰਨ ਤੌਰ ’ਤੇ ਯਤਨਸ਼ੀਲ ਹੈ। ਇਹ ਕਾਰਜ ਯੂਨੀਵਰਸਿਟੀ ਦੇ ਮੁੱਖ ਕੈਂਪਸ ਤੋਂ ਇਲਾਵਾ ਕ੍ਰਿਸ਼੍ਰੀ ਵਿਗਿਆਨ ਕੇਂਦਰ ਅਤੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰਾਂ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਸ਼ੂ ਪਾਲਣ ਭਾਈਚਾਰੇ ਦੇ ਨਾਲ ਸਮੁੱਚੀ ਲੋਕਾਈ ਲਈ ਇਹ ਵਰ੍ਹਾ ਖੁਸ਼ਹਾਲੀ ਵਾਲਾ ਹੋਵੇ।
ਲੁਧਿਆਣਾ 01 ਜਨਵਰੀ 2024 - ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਯੂਨੀਵਰਸਿਟੀ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ ਨਵੇਂ ਸਾਲ ਦਾ ਕੈਲੰਡਰ ਅਤੇ ਬਿਓਰਾ ਪੁਸਤਕ ਲੋਕ ਅਰਪਣ ਕੀਤੇ। ਡਾ. ਸਿੰਘ ਨੇ ਦੱਸਿਆ ਕਿ ਇਸ ਬਿਓਰਾ ਪੁਸਤਕ ਵਿਚ ਜਿਥੇ ਪਸ਼ੂ ਪਾਲਣ ਕਿੱਤਿਆਂ ਸੰਬੰਧੀ ਗਿਆਨ ਪ੍ਰਕਾਸ਼ਿਤ ਹੈ ਉਥੇ ਪਸ਼ੂਆਂ ਦੀਆਂ ਬਿਮਾਰੀਆਂ, ਪ੍ਰਬੰਧਨ ਅਤੇ ਯੂਨੀਵਰਸਿਟੀ ਵਿਖੇ ਮਿਲਦੀਆਂ ਸੇਵਾਵਾਂ ਦਾ ਵੇਰਵਾ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪਸ਼ੂ ਪਾਲਣ ਵਿਚ ਸੁਧਾਰ ਲਈ ਅਤੇ ਸੂਬੇ ਵਿਚ ਇਨ੍ਹਾਂ ਕਿੱਤਿਆਂ ਨਾਲ ਜੁੜੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਪੂਰਨ ਤੌਰ ’ਤੇ ਯਤਨਸ਼ੀਲ ਹੈ। ਇਹ ਕਾਰਜ ਯੂਨੀਵਰਸਿਟੀ ਦੇ ਮੁੱਖ ਕੈਂਪਸ ਤੋਂ ਇਲਾਵਾ ਕ੍ਰਿਸ਼੍ਰੀ ਵਿਗਿਆਨ ਕੇਂਦਰ ਅਤੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰਾਂ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਸ਼ੂ ਪਾਲਣ ਭਾਈਚਾਰੇ ਦੇ ਨਾਲ ਸਮੁੱਚੀ
ਲੋਕਾਈ ਲਈ ਇਹ ਵਰ੍ਹਾ ਖੁਸ਼ਹਾਲੀ ਵਾਲਾ ਹੋਵੇ।
ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਪਸਾਰ ਸਿੱਖਿਆ ਨਿਰਦੇਸ਼ਾਲਾ ਸਿਖਲਾਈਆਂ, ਸਾਹਿਤ, ਰਸਾਲੇ, ਮੋਬਾਈਲ ਐਪਸ ਅਤੇ ਸੋਸ਼ਲ ਮੀਡੀਆ ਚੈਨਲਾਂ ਰਾਹੀਂ ਸਮੂਹ ਭਾਈਵਾਲ ਧਿਰਾਂ ਨੂੰ ਵਿਗਿਆਨਕ ਗਿਆਨ ਦਾ ਪ੍ਰਚਾਰ ਕਰ ਰਿਹਾ ਹੈ। ਇਸ ਮੌਕੇ ’ਤੇ ਡਾ. ਜਤਿੰਦਰ ਪਾਲ ਸਿੰਘ ਗਿੱਲ, ਨਿਰਦੇਸ਼ਕ ਖੋਜ, ਡਾ. ਸੰਜੀਵ ਕੁਮਾਰ ਉੱਪਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼, ਡਾ. ਵੀ ਕੇ ਦੁਮਕਾ, ਕੰਪਟਰੋਲਰ ਅਤੇ ਡਾ. ਰਾਮ ਸਰਨ ਸੇਠੀ, ਵਧੀਕ ਨਿਰਦੇਸ਼ਕ ਖੋਜ ਵੀ ਮੌਜੂਦ ਸਨ।
