ਗ਼ੈਰ ਕਾਨੂੰਨੀ ਮਾਈਨਿੰਗ ਕਰਦੇ ਤਿੰਨ ਕਾਬੂ, ਟਿੱਪਰ ਤੇ ਪੋਕਲੇਨ ਮਸ਼ੀਨ ਜ਼ਬਤ

ਪਟਿਆਲਾ,1 ਜਨਵਰੀ - ਪੁਲਿਸ ਨੇ ਦਿਨ ਦਿਹਾੜੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਲਈ ਟਿੱਪਰਾਂ ਦੇ ਤਿੰਨ ਡਰਾਈਵਰਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਟਿੱਪਰ ਅਤੇ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਗ਼ੈਰ ਕਾਨੂੰਨੀ ਮਾਈਨਿੰਗ ਇੱਥੋਂ ਥੋੜ੍ਹੀ ਦੂਰ ਡੀਅਰ ਪਾਰਕ ਨੇੜੇ ਸਰਕਾਰੀ ਜ਼ਮੀਨ ਤੇ ਕੀਤੀ ਜਾ ਰਹੀ ਸੀ।

ਸ਼ਿਕਾਇਤ ਮਿਲਣ ਤੇ ਜਦੋਂ ਡਕਾਲਾ ਪੁਲਿਸ ਚੌਕੀ ਦੀ ਟੀਮ ਨੇ ਰੇਡ ਕੀਤੀ ਤਾਂ ਇਹ ਡਰਾਈਵਰ ਇੱਕ ਟਿੱਪਰ ਭਰ ਚੁੱਕੇ ਸਨ। ਮਾਈਨਿੰਗ ਅਧਿਕਾਰੀ ਦੇ ਬਿਆਨ 'ਤੇ ਪੁਲਿਸ ਨੇ ਦੌਲਤਪੁਰ (ਪਟਿਆਲਾ) ਦੇ ਇੰਦਰਜੀਤ ਸਿੰਘ ਤੋਂ ਇਲਾਵਾ ਅਰਸ਼ਦੀਪ ਸਿੰਘ (ਭਾਦਸੋਂ ਨੇੜਲੇ ਪਿੰਡ ਦਾ) ਅਤੇ ਊਨਾ (ਹਿਮਾਚਲ ਪ੍ਰਦੇਸ਼) ਦੇ ਇੱਕ ਪਿੰਡ ਦੇ ਰਹਿਣ ਵਾਲੇ ਸੰਜੀਵ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਡਕਾਲਾ ਪੁਲਿਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਕਿਹਾ ਹੈ ਕਿ ਪੁਲਿਸ ਰਿਮਾਂਡ ਦੌਰਾਨ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।