ਡੇਅਰੀ ਫਾਰਮਰਾਂ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਤੋਂ
ਪਟਿਆਲਾ, 3 ਜਨਵਰੀ - ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਡੇਅਰੀ ਕਿੱਤੇ ਲਈ 4 ਹਫ਼ਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ. ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਡੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਕੋਰਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ 15 ਜਨਵਰੀ 2024 ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਜਨਰਲ ਸ਼੍ਰੇਣੀ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 9 ਜਨਵਰੀ ਨੂੰ ਸਵੇਰੇ 9:30 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ), ਸੰਗਰੂਰ ਵਿਖੇ ਕੀਤੀ ਜਾਣੀ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ-1, ਘਲੌੜੀ ਗੇਟ, ਪਟਿਆਲਾ ਪਾਸੋਂ 100/- ਪ੍ਰਾਸਪੈਕਟਸ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰ. 94644-70334 'ਤੇ ਸੰਪਰਕ ਕਰ ਸਕਦੇ ਹਨ।