ਹਿਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਕੈਬ ਡਰਾਈਵਰਾਂ ਵੱਲੋਂ ਹੜਤਾਲ

ਐਸ ਏ ਐਸ ਨਗਰ, 3 ਜਨਵਰੀ - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਹਿਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਅੱਜ ਮੁਹਾਲੀ, ਚੰਡੀਗੜ੍ਹ ਅਤੇ ਪੰਚਕੁੱਲਾ ਦੇ ਕੈਬ ਡਰਾਈਵਰਾਂ ਵੱਲੋਂ ਹੜਤਾਲ ਕੀਤੀ ਗਈ। ਇਸ ਦੌਰਾਨ ਕੈਬ ਡ੍ਰਾਈਵਰਾਂ ਵਲੋਂ ਫੇਜ਼ 8 ਵਿੱਚ ਇਕੱਠੇ ਹੋ ਕੇ ਆਪਣਾ ਵਿਰੋਧ ਜਤਾਇਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕੈਬ ਡ੍ਰਾਈਵਰਾਂ ਦੀ ਹੜਤਾਲ ਕਾਰਨ ਕਈ ਇਲਾਕਿਆਂ ਵਿੱਚ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਟ੍ਰਾਈਸਿਟੀ ਵਿੱਚ ਵੱਖ-ਵੱਖ ਕੰਪਨੀਆਂ ਦੀਆਂ 4000 ਦੇ ਕਰੀਬ ਕੈਬ ਟੈਕਸੀਆਂ ਚਲਦੀਆਂ ਹਨ। ਇਸ ਦੌਰਾਨ ਜ਼ਿਆਦਾਤਰ ਕੰਮਕਾਜੀ ਮਹਿਲਾਵਾਂ ਅਤੇ ਵਿਦਿਆਰਥੀ ਇਹਨਾਂ ਦੀ ਵਰਤੋਂ ਕਰਦੇ ਹਨ। ਮੁਹਾਲੀ ਅਤੇ ਪੰਚਕੂਲਾ ਤੇ ਕਈ ਇਲਾਕੇ ਅਜਿਹੇ ਹਨ ਜਿੱਥੇ ਸਿਟੀ ਬੱਸ ਸਰਵਿਸ ਨਾਮ ਮਾਤਰ ਲਈ ਹੈ ਅਤੇ ਇਹਨਾਂ ਖੇਤਰਾਂ ਵਿੱਚ ਕੈਬ ਦੀ ਵਰਤੋਂ ਵੱਧ ਹੈ ਪਰੰਤੂ ਕੈਬ ਡ੍ਰਾਈਵਰਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।