ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਸਵਿਤਰੀ ਬਾਈ ਫੂਲੇ ਦਾ ਜਨਮ ਦਿਵਸ ਮਨਾਇਆ

ਐਸ ਏ ਐਸ ਨਗਰ, 3 ਜਨਵਰੀ - ਐਸ ਸੀ ਬੀ ਸੀ ਮਹਾਂ ਪੰਚਾਇਤ ਵੱਲੋਂ ਲਗਾਏ ਗਏ ਰਿਜ਼ਰਵੇਸ਼ਨ ਚੋਰ ਫੜੋ ਦੇ ਪੱਕੇ ਮੋਰਚੇ ਤੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕ ਸਵਿਤਰੀ ਬਾਈ ਫੂਲੇ ਜੀ ਦਾ ਜਨਮ ਦਿਵਸ ਮਨਾਇਆ ਗਿਆ।

ਐਸ ਏ ਐਸ ਨਗਰ, 3 ਜਨਵਰੀ - ਐਸ ਸੀ ਬੀ ਸੀ ਮਹਾਂ ਪੰਚਾਇਤ ਵੱਲੋਂ ਲਗਾਏ ਗਏ ਰਿਜ਼ਰਵੇਸ਼ਨ ਚੋਰ ਫੜੋ ਦੇ ਪੱਕੇ ਮੋਰਚੇ ਤੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕ ਸਵਿਤਰੀ ਬਾਈ ਫੂਲੇ ਜੀ ਦਾ ਜਨਮ ਦਿਵਸ ਮਨਾਇਆ ਗਿਆ।

ਐਸ ਸੀ ਬੀ ਸੀ ਮਹਾਂ ਪੰਚਾਇਤ ਸੀਨੀਅਰ ਆਗੂ ਅਵਤਾਰ ਸਿੰਘ ਸਹੋਤਾ ਅਤੇ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਇਸ ਮੌਕੇ ਐਸ ਸੀ ਬੀ ਸੀ ਸਮਾਜ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਐਸ ਸੀ ਬੀ ਸੀ ਸਮਾਜ ਨੂੰ ਆਪਣੇ ਆਪਣੇ ਵਿਚਾਰਾਂ ਰਾਹੀਂ ਸਵਿਤਰੀ ਬਾਈ ਫੂਲੇ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਦੱਸਿਆ ਕਿ ਪੱਕੇ ਮੋਰਚੇ ਤੇ 7 ਜਨਵਰੀ ਨੂੰ ਚਾਂਦਨੀ ਚੌਂਕ ਦਿੱਲੀ ਤੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸੀਸ ਅਨੰਦਪੁਰ ਸਾਹਿਬ ਲਿਆਉਣ ਵਾਲੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਐਸ ਸੀ ਬੀ ਸੀ ਮਹਾਂ ਪੰਚਾਇਤ ਦੇ ਆਗੂ ਰੇਸ਼ਮ ਸਿੰਘ ਕਾਹਲੋਂ, ਬਲਜੀਤ ਸਿੰਘ ਕਕਰਾਲੀ, ਲਖਵੀਰ ਸਿੰਘ ਵਡਾਲਾ, ਅਜੈਬ ਸਿੰਘ ਬਠੋਈ, ਪ੍ਰਿੰਸੀਪਲ ਬਲਦੇਵ ਸਿੰਘ, ਦਲੀਪ ਸਿੰਘ ਰੰਧਾਵਾ, ਪ੍ਰਵੀਨ ਟਾਂਕ, ਰਾਜੇਸ਼ ਕੁਮਾਰ, ਅਵਤਾਰ ਸਿੰਘ ਭਰਤਪੁਰ, ਸਿਕੰਦਰ ਸਿੰਘ, ਮੁਖਤਿਆਰ ਸਿੰਘ ਕਕਰਾਲਾ, ਮਾਥੋਂ ਰਾਮ, ਅਵਤਾਰ ਸਿੰਘ ਮੌਜਪੁਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।