ਤੀਜਾ ਵਾਤਾਵਰਨ ਸੰਭਾਲ ਮੇਲਾ ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ

ਪਟਿਆਲਾ, 4 ਜਨਵਰੀ - ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ ਸੰਭਾਲ ਸਬੰਧੀ, ਮਿੱਟੀ ਦੀ ਸੰਭਾਲ ਸਬੰਧੀ, ਜੈਵਿਕ ਰਸੋਈ ਬਾਗਬਾਨੀ ਸਬੰਧੀ, ਪਾਣੀ ਪ੍ਰਬੰਧਨ ਤੇ ਕੰਪੋਸਟਿੰਗ ਸਬੰਧੀ, ਹਵਾ ਪ੍ਰਦੂਸ਼ਣ ਵਿੱਚ ਕਮੀ, ਆਵਾਜ ਪ੍ਰਦੂਸ਼ਣ, ਊਰਜਾ ਦੀ ਬੱਚਤ, ਸੋਲਰ ਐਨਰਜੀ, ਬਾਜਰੇ 'ਤੇ ਵਿਸ਼ੇਸ਼ ਜ਼ੋਰ ਨਾਲ ਸਿਹਤਮੰਦ ਭੋਜਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ 'ਸੋਚ' (ਵਾਤਾਵਰਨ ਦੇ ਇਲਾਜ ਤੇ ਸੰਭਾਲ ਵਾਲੀ ਸੁਸਾਇਟੀ)  ਇੱਕ ਨਾਨ-ਪ੍ਰੋਫਿਟ ਸੰਸਥਾ ਹੈ ਜਿਹੜੀ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਲੋਕਾਂ ਨੂੰ ਫਿਰ ਤੋਂ ਕੁਦਰਤ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਹ ਸੰਸਥਾ ਪਿਛਲੇ ਦੋ ਸਾਲਾਂ ਤੋਂ ਵਾਤਾਵਰਨ ਸੰਭਾਲ ਮੇਲੇ ਆਯੋਜਿਤ ਕਰਵਾ ਰਹੀ ਹੈ ਜਿਸ ਰਾਹੀਂ ਲੋਕਾਂ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ।
  ਬੁਲਾਰੇ ਨੇ ਦੱਸਿਆ ਕਿ ਇਸ ਵਾਤਾਵਰਨ ਸੰਭਾਲ ਮੇਲੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਗ੍ਰਾਮ ਪੰਚਾਇਤਾਂ, ਐਨ.ਜੀ.ਓ.ਜ਼, ਵਿਅਕਤੀਗਤ ਲੋਕਾਂ, ਵਿਦਿਆਰਥੀਆਂ ਆਦਿ ਨੂੰ 10 ਐਵਾਰਡਾਂ ਨਾਲ ਸਨਮਾਨਿਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 94637-74370 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਪ੍ਰਤੀਯੋਗਿਤਾ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਜਨਵਰੀ  ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9501800708 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਵਾਲੇ ਪ੍ਰੋਫਾਰਮੇ ਜਾਂ ਹੋਰ ਵਧੇਰੇ ਜਾਣਕਾਰੀ ਲਈ www.sochngo.org ਉੱਪਰ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਮੋਬਾਇਲ ਨੰਬਰ 82839-33002 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਐਵਾਰਡਾਂ ਲਈ ਜ਼ਰੂਰ ਅਪਲਾਈ ਕਰਨ।