ਪੰਜਾਬ ਦੇ ਡੀਪੂ ਹੋਲਡਰਜ਼ 16 ਜਨਵਰੀ ਨੂੰ ਦਿੱਲੀ ‘ਚ ਕਰਨਗੇ ਮੰਗਾਂ ਸਬੰਧੀ ਰੋਸ ਮੁਜਾਹਰਾ
ਨਵਾਂਸ਼ਹਿਰ -ਡੀਪੂ ਹੋਲਡਰਜ਼ ਯੂਨੀਅਨ ਫਗਵਾੜਾ ਦੀ ਇਕ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਮੋਹਨ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ। ਜਿਸ ਵਿਚ ਡੀਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਿੰਦਰ ਮੋਹਨ ਅਤੇ ਚੇਅਰਮੈਨ ਬੀਰਾ ਰਾਮ ਵਲਜੋਤ ਨੇ ਦੱਸਿਆ ਕਿ ਇਲੈਕਟ੍ਰਾਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਘਾਟ ਹੋਣ ਕਾਰਨ ਖਪਤਕਾਰਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿਚ ਮੁਸ਼ਕਿਲ ਹੋ ਰਹੀ ਹੈ।

ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸਰਕਾਰ ਨੂੰ ਅਪੀਲ ਹੈ ਕਿ ਹਰੇਕ ਡੀਪੂ ਹੋਲਡਰ ਨੂੰ ਨਵੀਂ ਮਸ਼ੀਨ ਦਿੱਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਸਾਰੇ ਡੀਪੂ ਹੋਲਡਰਾਂ ਨੂੰ ਬਰਾਬਰ ਮਾਤਰਾ ਵਿਚ ਰਾਸ਼ਨ ਕਾਰਡ ਲਗਾਏ ਜਾਣ ਅਤੇ ਕਣਕ ਦੀ ਵੰਡ ਦੇ ਬਦਲੇ ਡੀਪੂ ਹੋਲਡਰਾਂ ਨੂੰ ਮਿਲਣ ਵਾਲਾ ਭੱਤਾ ਵਧਾਇਆ ਜਾਵੇ ਕਿਉਂਕਿ ਮਹਿੰਗਾਈ ਦੇ ਕਾਰਨ ਉਹਨਾਂ ਲਈ ਆਪਣੇ ਪਰਿਵਾਰਾਂ ਨੂੰ ਪਾਲਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਹਨਾਂ ਨੇ ਦੱਸਿਆ ਕਿ 16 ਜਨਵਰੀ ਨੂੰ ਪੰਜਾਬ ਭਰ ਦੇ ਸਾਰੇ ਡੀਪੂ ਹੋਲਡਰ ਦਿੱਲੀ ਰਵਾਨਾ ਹੋਣਗੇ ਅਤੇ ਰੋਸ ਮੁਜਾਹਰਾ ਕਰਦੇ ਹੋਏ ਕੇਂਦਰ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਨਾਲ ਜਾਣੂ ਕਰਵਾਇਆ ਜਾਵੇਗਾ। ਉਹਨਾਂ ਸਪਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਤਾਂ ਜਨਵਰੀ ਤੋਂ ਮਾਰਚ ਤੱਕ ਦੀ ਕਣਕ ਦੀ ਵੰਡ ਨੂੰ ਅਣਮਿੱਥੇ ਸਮੇਂ ਲਈ ਮੁਅਤਲ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਸੰਜੀਵ ਸ਼ਰਮਾ, ਜਨਰਲ ਸਕੱਤਰ ਨਿਰਮਲ ਸਿੰਘ, ਕਿਸ਼ੋਰੀ ਲਾਲ, ਕੈਸ਼ੀਅਰ ਅਨਿਲ ਪਾਂਡੇ, ਸੁਧੀਰ ਕੁਮਾਰ ਤੋਂ ਇਲਾਵਾ ਜਸਵਿੰਦਰ ਸਿੰਘ ਹਰਕਿਸ਼ਨ ਦੁੱਗਲ, ਜਗਦੀਸ਼ ਰਾਮ, ਰਾਜੀਵ ਕੁਮਾਰ, ਰਾਜ ਕਮਲ,ਨਰੇਸ਼ ਕੁਮਾਰ ਸਮੇਤ ਐਸੋਸੀਏਸ਼ਨ ਦੇ ਸਮੂਹ ਮੈਂਬਰ ਤੇ ਅਹੁਦੇਦਾਰ ਹਾਜਰ ਸਨ।