धन धन दसवें पातशाह श्री गुरु गोबिंद सिंह महाराज जी की जयंती के उपलक्ष्य में भव्य नगर कीर्तन का आयोजन किया गया।

ਮਾਹਿਲਪੁਰ, (5 ਜਨਵਰੀ) - ਧੰਨ- ਧੰਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਨਾਨਕ ਨਿਵਾਸ ਪਿੰਡ ਮਹਿਮਦੋਵਾਲ ਕਲਾ ਦੀ ਪ੍ਰਬੰਧਕ ਕਮੇਟੀ ਨੇ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆl

ਮਾਹਿਲਪੁਰ,  (5 ਜਨਵਰੀ) - ਧੰਨ- ਧੰਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਨਾਨਕ ਨਿਵਾਸ ਪਿੰਡ ਮਹਿਮਦੋਵਾਲ ਕਲਾ ਦੀ ਪ੍ਰਬੰਧਕ ਕਮੇਟੀ ਨੇ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆl 
ਇਹ ਨਗਰ ਕੀਰਤਨ ਗੁਰਦੁਆਰਾ ਨਾਨਕ ਨਿਵਾਸ ਤੋਂ 'ਜੈਕਾਰਿਆਂ ਦੀ ਗੂੰਜ' ਵਿੱਚ ਰਵਾਨਾ ਹੋਇਆl ਇਸ ਮੌਕੇ ਭਾਈ ਕਸ਼ਮੀਰਾ ਸਿੰਘ ਮਾਹਿਲਪੁਰ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਉਪਦੇਸ਼ਾਂ ਨਾਲ ਜੋੜਿਆl ਗੁਰਦੁਆਰਾ ਸਾਹਿਬ ਪਿੰਡ ਮਹਿਮਦੋਵਾਲ ਖੁਰਦ ਵਿਖੇ ਆਉਣ ਤੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਗਿਆl ਸੰਗਤਾਂ ਲਈ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆl ਇਸ ਤੋਂ ਬਾਅਦ ਇਹ ਨਗਰ ਕੀਰਤਨ ਸਵਰਗੀ ਸਰਦਾਰ ਦਵਿੰਦਰ ਸਿੰਘ ਅਤੇ ਸਤਿਕਾਰਯੋਗ ਕਮਲਜੀਤ ਕੌਰ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਪਹੁੰਚਿਆl ਉਨਾਂ ਵੱਲੋਂ ਸੰਗਤਾਂ ਨੂੰ ਚਾਹ ਪਾਣੀ ਅਤੇ ਫਰੂਟ ਦਾ ਪ੍ਰਸ਼ਾਦ ਵੰਡਿਆ ਗਿਆl ਇਸ ਮੌਕੇ ਉਹਨਾਂ ਪੰਜਾਂ ਪਿਆਰਿਆਂ, ਦੋਨਾਂ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਸਨਮਾਨਯੋਗ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾl ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ ਮਹਿਮਦੋਵਾਲ ਖੁਰਦ, ਅਮਰਜੀਤ ਸਿੰਘ ਸਰਪੰਚ ਮਹਿਮਦੋਵਾਲ ਕਲਾ, ਨਿਰੰਜਣ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਪੰਚ, ਗੁਰਦੀਪ ਸਿੰਘ, ਬਲਵੀਰ ਸਿੰਘ ਸੂਬੇਦਾਰ, ਕਸ਼ਮੀਰਾ ਸਿੰਘ ਪ੍ਰਧਾਨ, ਸੋਹਣ ਸਿੰਘ, ਜਥੇਦਾਰ ਬਲਵੀਰ ਸਿੰਘ, ਰਤਨ ਕੌਰ ਪੱਖੋਵਾਲ, ਗੁਰਬਖਸ਼ ਕੌਰ ਕੈਂਡੋਵਾਲ, ਰਾਣੋ, ਨਰੇਸ਼, ਸੋਢੀ, ਲੰਬਰਦਾਰ ਤਰਸੇਮ ਸਿੰਘ, ਸੂਰਜ ਪੰਚ, ਗਿਆਨ ਸਿੰਘ, ਭਜਨ ਸਿੰਘ, ਕਸ਼ਮੀਰ ਸਿੰਘ, ਦਲਵਿੰਦਰ ਸਿੰਘ, ਨਿਰਮਲ ਸਿੰਘ ਮੁੱਗੋਵਾਲ, ਪਰਮਜੀਤ ਕੌਰ, ਸੀਮਾ ਰਾਣੀ ਮਾਹਿਲਪੁਰ, ਰੇਖਾ ਰਾਣੀ, ਤਰਸੇਮ ਕੌਰ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl ਉਸ ਤੋਂ ਬਾਅਦ ਇਹ ਨਗਰ ਕੀਰਤਨ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਨਾਨਕ ਨਿਵਾਸ ਵਿਖੇ ਜਾ ਕੇ ਸਮਾਪਤ ਹੋਇਆl ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆl ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਕਮਲਜੀਤ ਕੌਰ ਸਾਬਕਾ ਸਰਪੰਚ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧੰਨ- ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ਤੇ ਚਲਦੇ ਹੋਏ ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਦੇ ਇੱਕ ਦੂਜੇ ਨਾਲ ਪ੍ਰੇਮ  ਪਿਆਰ ਦੀ ਭਾਵਨਾ ਨਾਲ ਰਹਿਣਾ ਚਾਹੀਦਾ ਹੈ lਇਸ ਦੇ ਨਾਲ ਹੀ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਾ ਚਾਹੀਦਾ ਹੈl