ਸਰੀਰਕ ਤੰਦਰੁਸਤੀ ਲਈ ਯੋਗਾ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਮੈਡੀਟੇਸ਼ਨ ਕਰਨ ਦੀ ਆਦਤ ਪਾਉਣੀ ਜ਼ਰੂਰੀ---ਮਨਦੀਪ ਬੈਂਸ
ਮਾਹਿਲਪੁਰ, ( 5 ਜਨਵਰੀ ) - ਡੇਰਾ ਬਾਪੂ ਗੰਗਾ ਦਾਸ ਮਾਹਿਲਪੁਰ ਦੇ ਮੁੱਖ ਸੇਵਾਦਾਰ ਸਤਿਕਾਰਯੋਗ ਮਨਦੀਪ ਸਿੰਘ ਬੈਂਸ ਜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਰੋਜ਼ਾਨਾ ਕਸਰਤ ਅਤੇ ਆਪਣੇ ਵਿਚਾਰਾਂ ਵਿੱਚੋਂ ਵੱਕਾਰਾਂ ਨੂੰ ਖ਼ਤਮ ਕਰਨ ਲਈ ਰੋਜ਼ਾਨਾ ਮੈਡੀਟੇਸ਼ਨ ( ਧਿਆਨ ਸਾਧਨਾ ) ਦਾ ਅਭਿਆਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਅਸੀਂ ਕਾਫ਼ੀ ਹੱਦ ਤੱਕ ਸਰੀਰਕ ਬਿਮਾਰੀਆਂ ਤੋਂ ਬਚ ਸਕਦੇ ਹਾਂ।

ਇਸੇ ਤਰ੍ਹਾਂ ਜਿਵੇਂ ਸਰੀਰ ਦੀ ਤੰਦਰੁਸਤੀ ਲਈ ਯੋਗਾ ਕਰਨ ਦੀ ਲੋੜ ਹੈ ਇਸੇ ਤਰ੍ਹਾਂ ਮਨ ਦੀ ਤੰਦਰੁਸਤੀ ਲਈ ਰੋਜ਼ਾਨਾ ਧਿਆਨ ਸਾਧਨਾ ਕਰਨ ਦੀ ਸਖ਼ਤ ਲੋੜ ਹੈ। ਮਨ ਦੀ ਇਕਾਗਰਤਾ ਨਾਲ ਅਸੀਂ ਆਪਣੇ ਵਿਚਾਰਾਂ ਵਿਚੋਂ ਉਨ੍ਹਾਂ ਵਿਕਾਰਾਂ ਉੱਤੇ ਚਿੰਤਨ ਕਰ ਸਕਦੇ ਹਾਂ ਅਤੇ ਉਨ੍ਹਾਂ ਨੂੰ ਆਪਣੇ ਦਿਮਾਗ਼ ਵਿੱਚੋਂ ਬਾਹਰ ਕੱਢ ਸਕਦੇ ਹਾਂ ਜੋ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸਾਨੂੰ ਪ੍ਰੇਸ਼ਾਨੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਰੋਜ਼ਾਨਾ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਕੁਝ ਸਮਾਂ ਆਪਣੇ ਲਈ ਵੀ ਕੱਢਣਾ ਚਾਹੀਦਾ ਹੈ। ਕੁਦਰਤ ਅਤੇ ਕੁਦਰਤ ਦੇ ਤੱਤਾਂ ਨਾਲ ਪਿਆਰ ਕਰਨਾ ਚਾਹੀਦਾ ਹੈ। ਇੱਕ ਦੂਜੇ ਨਾਲ ਪ੍ਰੇਮ ਭਾਵਨਾ ਨਾਲ ਰਹਿਣਾ ਚਾਹੀਦਾ ਹੈ ਅਤੇ ਵੈਰ- ਵਿਰੋਧ ਦੀਆਂ ਭਾਵਨਾਵਾਂ ਨੂੰ ਖ਼ਤਮ ਕਰਨਾ ਚਾਹੀਦਾ ਹੈ।ਸ਼ੁੱਧ ਆਕਸੀਜਨ ਦੀ ਪ੍ਰਾਪਤੀ ਲਈ ਆਪਣੇ ਘਰਾਂ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੋਗਾ ਟੀਚਰ ਰਾਧਾ ਰਾਣੀ ਜੀ ਵੱਲੋਂ ਡੇਰਾ ਬਾਪੂ ਗੰਗਾ ਦਾਸ ਮਾਹਿਲਪੁਰ ਵਿਖੇ ਰੋਜਾਨਾ 10 ਤੋਂ 11 ਵਜੇ ਤੱਕ ਯੋਗਾ ਦੀ ਕਲਾਸ ਲਗਾਈ ਜਾਂਦੀ ਹੈl ਜਿਸ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਹੋ ਕੇ ਇਸ ਦਾ ਭਰਪੂਰ ਫਾਇਦਾ ਉਠਾ ਰਹੇ ਹਨl ਉਨਾਂ ਮਾਹਿਲਪੁਰ ਅਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਯੋਗਾ ਕਲਾਸ ਵਿੱਚ ਸ਼ਾਮਿਲ ਹੋ ਕੇ ਇਸ ਯੋਗਾ ਕਲਾਸ ਦਾ ਲਾਭ ਉਠਾਉਣ|