ਜੈ ਕ੍ਰਿਸ਼ਨ ਸਿੰਘ ਰੌੜੀ ਜੀ ਅੱਜ 6 ਜਨਵਰੀ ਨੂੰ ਪਿੰਡਾਂ ਵਿੱਚ ਹੋ ਰਹੇ ਸਮਾਗਮਾਂ ਦੌਰਾਨ ਵੰਡਣਗੇ ਵਿਕਾਸ ਕਾਰਜਾਂ ਦੇ ਚੈੱਕ
ਮਾਹਿਲਪੁਰ, (5 ਜਨਵਰੀ) - ਮਾਨਯੋਗ ਜੈ ਕ੍ਰਿਸ਼ਨ ਸਿੰਘ ਰੌੜੀ ਵਿਧਾਇਕ ਹਲਕਾ ਗੜਸ਼ੰਕਰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ 6 ਜਨਵਰੀ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਗੜਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿੱਚ ਹੋ ਰਹੇ ਸਮਾਗਮਾਂ ਦੌਰਾਨ ਵਿਕਾਸ ਕਾਰਜਾਂ ਲਈ ਚੈੱਕ ਵੰਡਣਗੇl

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰਯੋਗ ਜੈ ਕ੍ਰਿਸ਼ਨ ਸਿੰਘ ਰੌੜੀ ਜੀ ਦੇ ਓ.ਐਸ.ਡੀ. ਚਰਨਜੀਤ ਸਿੰਘ ਚੰਨੀ ਜੀ ਨੇ ਦੱਸਿਆ ਕਿ ਸਵੇਰੇ 10 ਵਜੇ ਕੋਕੋਵਾਲ ਮਜਾਰੀ,11 ਵਜੇ ਨੈਨਵਾ,12 ਵਜੇ ਕਨੈਲ, 1 ਵਜੇ ਰਾਮਪੁਰ, 2 ਵਜੇ ਕੁੱਕੜਾਂ ਅਤੇ 3 ਵਜੇ ਪਿੰਡ ਪੋਸੀ ਵਿੱਚ ਹੋ ਰਹੇ ਸਮਾਗਮਾਂ ਦੌਰਾਨ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਜਾਣਗੇl ਇਹਨਾਂ ਪ੍ਰੋਗਰਾਮਾਂ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਰਹਿਣਗੇl