ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:295) ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਦੇਸ਼ ਦੀ ਪਹਿਲੀ ਮਹਿਲਾ ਅਧਿਆਪਕ ਤੇ ਔਰਤਾਂ ਲਈ ਸਿੱਖਿਆ ਦੇ ਰਾਹ ਖੋਲ੍ਹਣ ਵਾਲੀ ਸਵਿੱਤਰੀਬਾਈ ਫੂਲੇ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਬਲਾਕ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਮਹਾਂਪੁਰਸ਼ਾਂ ਦੇ ਦਰਸਾਏ ਮਾਰਗ ਤੇ ਚੱਲਦਿਆ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨੇ ਚਾਹੀਦੇ ਹਨ। ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣੀ ਕੋਮ ਦੀ ਖਾਤਿਰ ਆਪਣਾ ਪੂਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ। ਉਨ੍ਹਾ ਦੀ ਇਸ ਕੁਰਬਾਨੀ ਲਈ ਉਨ੍ਹਾ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।ਮੀਟਿੰਗ ਦੌਰਾਨ ਸੰਬੋਧਨ ਕਰਦਿਆ ਉਨ੍ਹਾ ਪੰਜਾਬ ਸਰਕਾਰ ਤੋਂ ਮੰਗ ਕਰਦਿਆ ਇਹ ਵੀ ਕਿਹਾ ਮੈਡੀਕਲ ਪ੍ਰੈਕਟੀਸ਼ਨਰ ਦਾ ਮਸਲਾ ਜੋ ਕਾਫੀ ਲੰਮੇ ਸਮੇਂ ਤੋਂ ਲਟਕਿਆ ਹੋਇਆ ਏ ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਕਿੱਤੇ ਨੂੰ ਬਰਕਰਾਰ ਰੱਖ ਕੇ ਆਮ ਲੋਕਾਂ ਨੂੰ ਮੁਢਲੀਆਂ ਅਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। ਇਸ ਸਮੇਂ ਡਾਕਟਰ ਰਜਿੰਦਰ ਸੌਂਧੀ, ਡਾਕਟਰ ਜਗਦੀਸ਼ ਬੰਗੜ, ਡਾਕਟਰ ਸਤਨਾਮ ਜੋਹਲ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਹੁਸਨ ਲਾਲ, ਡਾਕਟਰ ਸੋਮ ਲਾਲ, ਡਾਕਟਰ ਊਸ਼ਾ ਦੇਵੀ, ਡਾਕਟਰ ਸਨੀਂ, ਡਾਕਟਰ ਡਾਕਟਰ ਰਵੀ, ਡਾਕਟਰ ਚਰਨਜੀਤ, ਡਾਕਟਰ ਪਰਮਜੀਤ ਅਤੇ ਡਾਕਟਰ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।