ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਪਿੰਡ ਦੇਨੋਵਾਲ ਖੁਰਦ (ਬਸਤੀ ਸੈਂਹਸੀਆਂ )ਵਿਖੇ ਲਗਾਇਆ ਕੈਂਪ
ਗੜ੍ਹਸ਼ੰਕਰ 6 ਜਨਵਰੀ - ਕੇਂਦਰ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਹੋਇਆ ਵੱਖ-ਵੱਖ ਸਕੀਮਾਂ ਨੂੰ ਘਰ-ਘਰ ਪਹੁਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਹਮਾਰਾ ਸੰਕਲਪ ਵਿਕਸਤ ਭਾਰਤ' ਦੇ ਤਹਿਤ ਅੱਜ ਗੜ੍ਹਸ਼ੰਕਰ ਦੇ ਪਿੰਡ ਬਸਤੀ ਸੈਂਹਸੀਆਂ ਵਿਖੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਪਿੰਡ ਦੇ ਸਰਪੰਚ ਜਤਿੰਦਰ ਜੋਤੀ ਨੇ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਜਾਗਰੂਕਤਾ ਵਾਹਨ ਸਮੇਤ ਪਿੰਡ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਲਈ ਚਲਾਇਆ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਵਿੱਚ ਜਿਨ੍ਹਾਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ।
ਉਨ੍ਹਾਂ ਨੂੰ ਤੁਰੰਤ ਬਣਾਇਆ ਜਾਵੇ ਤਾਂ ਜੋ ਲੋੜਵੰਦ ਪਰਿਵਾਰ ਇਸ ਦਾ ਲਾਭ ਪ੍ਰਾਪਤ ਕਰ ਸਕਣ। ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜਰ ਸਨ।