ਭਿਆਨਕ ਸੜਕ ਹਾਦਸੇ ਵਿੱਚ ਕਾਰ ਸਵਾਰ ਮੌਤ, ਇੱਕ ਜ਼ਖ਼ਮੀਂ

ਪਟਿਆਲਾ, 6 ਜਨਵਰੀ - ਸੰਘਣੀ ਧੁੰਦ ਵਿੱਚ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਕੇ ਇੱਕ ਵਿਅਕਤੀ ਦੀ ਜਾਨ ਚਲੀ ਗਈ। ਨਾਭਾ ਨੇੜਲੇ ਪਿੰਡ ਘਮਰੌਦਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਨਾਭਾ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਦੀ ਮੌਤ ਹੋ ਗਈ| ਜਦਕਿ ਉਸਦਾ ਦੋਸਤ ਯੋਗੇਸ਼ ਜ਼ਖ਼ਮੀਂ ਹੋ ਗਿਆ।

ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਟਰੈਕਟਰ ਚਾਲਕ ਨੇ ਅਚਾਨਕ ਕੱਟ ਮਾਰਿਆ। ਇਸ ਮੌਕੇ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਕਾਰ ਨਾਲ ਟਕਰਾਉਣ ਤੋਂ ਬਾਅਦ ਇੱਕ ਦਰਖ਼ਤ ਵਿੱਚ ਜਾ ਵੱਜੀ। ਇਹ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਦੀ ਛੱਤ ਉੱਡ ਗਈ। ਜ਼ਖ਼ਮੀਂ ਕਾਰ ਸਵਾਰ ਦੀ ਸ਼ਿਕਾਇਤ 'ਤੇ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ।