
ਨਿਰਮਲ ਕੁਟੀਆ ਪੰਡਵਾਂ ਵਿਖੇ ਸੰਗਤਾਂ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
ਮਾਹਿਲਪੁਰ, (6 ਜਨਵਰੀ) - ਨਿਰਮਲ ਕੁਟੀਆ ਸ਼ੰਭਵਾਲੀ ਪੰਡਵਾਂ ਵਿਖੇ ਕੁਟੀਆ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਪੰਡਵਾਂ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਨੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆl
ਮਾਹਿਲਪੁਰ, (6 ਜਨਵਰੀ) - ਨਿਰਮਲ ਕੁਟੀਆ ਸ਼ੰਭਵਾਲੀ ਪੰਡਵਾਂ ਵਿਖੇ ਕੁਟੀਆ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਪੰਡਵਾਂ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਨੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆl ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ,ਉਪਰੰਤ ਸੰਤਾਂ ਮਹਾਂਪੁਰਸ਼ਾਂ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀl ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲੇ, ਸੰਤ ਸੁਖਵੰਤ ਸਿੰਘ ਜੀ ਨਾਹਲਾ ਜਲੰਧਰ, ਸੁਆਮੀ ਵਿਸ਼ਵ ਭਾਰਤੀ ਲੁਧਿਆਣਾ, ਸੰਤ ਮੱਖਣ ਸਿੰਘ ਜੀ ਟੂਟੋਮਜ਼ਾਰਾ, ਸੰਤ ਬਲਵੀਰ ਸਿੰਘ ਸ਼ਾਸਤਰੀ ਟੂਟੋਮਜ਼ਾਰਾ ਸਮੇਤ ਸੰਤ ਮਹਾਂਪੁਰਸ਼ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਜੀ ਮੁੱਖ ਸੰਚਾਲਕ ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਅਤੇ ਉਨਾਂ ਦੇ ਸਹਿਯੋਗੀ ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਨੇ ਸੰਤ ਬਾਬਾ ਗੁਰਚਰਨ ਸਿੰਘ ਪੰਡਵਾਂ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਪਿਛਲੇ ਲੰਬੇ ਸਮੇਂ ਤੋਂ ਸੰਗਤਾਂ ਨੂੰ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੰਦੇ ਹੋਏ ਉਸ ਸਰਵ ਸ਼ਕਤੀਮਾਨ ਪਰਮਾਤਮਾ ਦੇ ਚਰਨਾਂ ਨਾਲ ਜੋੜ ਰਹੇ ਹਨ ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈl
ਉਹਨਾਂ ਕਿਹਾ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਹਮੇਸ਼ਾ ਹੀ ਸੰਗਤਾਂ ਨੂੰ ਇਕ ਪ੍ਰਭੂ ਦੇ ਲੜ ਲੱਗਣ,ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਰੋਜ਼ਾਨਾ ਅੰਮ੍ਰਿਤ ਵੇਲੇ ਉੱਠ ਕੇ ਨਾਮ ਸਿਮਰਨ ਦਾ ਅਭਿਆਸ ਕਰਨ ਅਤੇ ਇੱਕ ਦੂਜੇ ਨਾਲ ਪ੍ਰੇਮ- ਪਿਆਰ ਨਾਲ ਰਹਿਣ ਦਾ ਸੰਦੇਸ਼ ਦਿੱਤਾ ਹੈl ਸੰਗਤਾਂ ਹਮੇਸ਼ਾ ਹੀ ਦੇਸ਼ ਵਿਦੇਸ਼ ਤੋਂ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਨਤਮਸਤਕ ਹੁੰਦੀਆਂ ਰਹਿੰਦੀਆਂ ਹਨl ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਚੱਲਿਆl
