
ਪੰਜਾਬ ਦੀ ਝਾਕੀ ਸਬੰਧੀ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਲਈ ਸੁਨੀਲ ਜਾਖੜ ਨੂੰ ਦੇਣਾ ਪਵੇਗਾ ਜਵਾਬ : ਕੁਲਵੰਤ ਸਿੰਘ
ਐਸ.ਏ.ਐਸ.ਨਗਰ, 6 ਜਨਵਰੀ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਝਾਕੀ ਸਬੰਧੀ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਲਈ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਸਥਾਨਕ ਤਹਿਸੀਲਦਾਰ ਦਫ਼ਤਰ ਵਿਖੇ ਇੰਤਕਾਲ ਦੇ ਪੈਂਡਿੰਗ ਪਏ ਮਾਮਲਿਆਂ ਨੂੰ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਇੱਕ ਇਤਿਹਾਸਿਕ ਸੱਚ ਹੈ ਕਿ ਦੇਸ਼ ਦੀ ਆਜ਼ਾਦੀ ਦੇ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ,ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਐਸ.ਏ.ਐਸ.ਨਗਰ, 6 ਜਨਵਰੀ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਝਾਕੀ ਸਬੰਧੀ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਲਈ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਸਥਾਨਕ ਤਹਿਸੀਲਦਾਰ ਦਫ਼ਤਰ ਵਿਖੇ ਇੰਤਕਾਲ ਦੇ ਪੈਂਡਿੰਗ ਪਏ ਮਾਮਲਿਆਂ ਨੂੰ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਇੱਕ ਇਤਿਹਾਸਿਕ ਸੱਚ ਹੈ ਕਿ ਦੇਸ਼ ਦੀ ਆਜ਼ਾਦੀ ਦੇ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ,ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੇ ਲਈ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਨਾ ਕੀਤੇ ਜਾਣ ਦੇ ਮਾਮਲੇ ਵਿੱਚ ਸੁਨੀਲ ਜਾਖੜ ਵਲੋਂ ਝੂਠੀ ਬਿਆਨਬਾਜੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸਦਾ ਜਵਾਬ ਤਾਂ ਉਹਨਾਂ ਨੂੰ ਦੇਣਾ ਹੀ ਪੈਣਾ ਹੈ।
ਕੈਂਪ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਕਾਫ਼ੀ ਸਮੇਂ ਤੋਂ ਪੈਂਡਿੰਗ ਪਏ ਹਨ, ਉਹ ਤਹਿਸੀਲ ਦਫਤਰ ਆਪਣਾ ਕੰਮ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਥੇ 150 ਦੇ ਕਰੀਬ ਇੰਤਕਾਲ ਪੈਡਿੰਗ ਪਏ ਸੀ, ਜਿਨਾ ਵਿੱਚੋਂ 70 ਦਾ ਕੰਮ ਪੂਰਾ ਕਰ ਦਿੱਤਾ ਗਿਆ ਹੈ ਜਦੋਂਕਿ ਬਾਕੀ ਦਾ ਕੰਮ ਕਾਰਵਾਈ ਵਿੱਚ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮਕਸਦ ਹੈ ਕਿ ਲੋਕਾਂ ਨੂੰ ਤਹਿਸੀਲਾਂ ਵਿੱਚ ਹੋ ਰਹੀ ਖੱਜਲ ਖ਼ੁਆਰੀ ਤੋਂ ਬਚਾਇਆ ਜਾਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਸੇਵਾਵਾਂ ਮਿਲਣ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਸਮੇਤ ਹੋਰਨਾਂ ਦਫਤਰਾਂ ਵਿੱਚ ਔਰਤਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰੀ ਦਫਤਰਾਂ ਵਿੱਚ ਔਰਤਾਂ ਦੀ ਸਹੂਲੀਅਤ ਦੇ ਲਈ ਅਲੱਗ ਤੋਂ ਵੇਟਿੰਗ ਰੂਮ ਬਣਾਏ ਜਾ ਰਹੇ ਹਨ।
ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਆਰ.ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਤਰਲੋਚਨ ਸਿੰਘ ਤੋਚੀ, ਤਰਨਜੀਤ ਸਿੰਘ ਮੁਹਾਲੀ ਵੀ ਹਾਜਰ ਸਨ।
