ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਕੇ ਹੀ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ: ਚਮਨ ਸਿੰਘ
ਨਵਾਂਸ਼ਹਿਰ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਲੋਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸਕੂਲ ਮੁਖੀ ਸ੍ਰੀਮਤੀ ਅਲਕਾ ਰਾਣੀ ਪ੍ਰਿੰਸੀਪਲ ਵਲੋਂ ਕੀਤੀ ਗਈ। ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਧਰਮਸ਼ਾਲਾ ਨਵਾਂਸ਼ਹਿਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਅਜਿਹੇ ਪਦਾਰਥ ਹਨ ਜੋ ਮਨੁੱਖ ਦੀ ਮਾਨਸਿਕ ਜਾਂ ਸਰੀਰਕ ਸਥਿਤੀ ਨੂੰ ਬਦਲ ਦਿੰਦੇ ਹਨ | ਉਹ ਤੁਹਾਡੇ ਦਿਮਾਗ ਦੇ ਕੰਮ ਕਰਨ ਦੇ ਤਰੀਕੇ, ਤੁਸੀਂ ਕਿਵੇਂ ਮਹਿਸੂਸ ਕਰਦੇ ਹੋ ਅਤੇ ਵਿਵਹਾਰ ਕਰਦੇ ਹੋ, ਤੁਹਾਡੀ ਬੋਧ ਅਤੇ ਤੁਹਾਡੀਆਂ ਇੰਦਰੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਅੱਜ ਦੇ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਭੈੜੀ ਆਦਤ ਵਿੱਚ ਫਸੇ ਹੋਏ ਹਨ। ਜਦੋਂ ਕਿ ਪੰਜਾਬ ਦਾ ਇਤਿਹਾਸ ਅਜਿਹਾ ਨਹੀਂ ਸੀ। ਨਸ਼ਿਆਂ ਦੀ ਵਰਤੋਂ ਨਾਲ ਮਨੁੱਖ ਨੂੰ ਆਰਥਿਕ ਮੰਦਹਾਲੀ, ਸਮਾਜਿਕ ਨਫ਼ਰਤ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਤੋਂ ਇਲਾਵਾ ਨਸ਼ੇ ਦਾ ਆਦੀ ਵਿਅਕਤੀ ਮਾਨਸਿਕ ਰੋਗੀ ਹੋ ਜਾਂਦਾ ਹੈ। ਪਰਿਵਾਰ ਨੂੰ ਵੀ ਮਾਨਸਿਕ ਤਣਾਅ ਝੱਲਣਾ ਪੈਂਦਾ ਹੈ। ਨਸ਼ੇੜੀ ਨਸ਼ਾ ਲੈਣ ਲਈ ਲੁੱਟ-ਖੋਹ ਵਰਗੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਹਨ। ਉਨ੍ਹਾਂ ਨੇ ਨਸ਼ਿਆਂ ਦੇ ਆਦੀ ਲੋਕਾਂ ਦੀ ਪਛਾਣ ਕਰਨ ਲਈ ਕਈ ਨੁਕਤੇ ਵੀ ਸਾਂਝੇ ਕੀਤੇ। ਇਸ ਲਈ ਇਹ ਜ਼ਰੂਰੀ ਹੈ ਕਿ ਅਸੀਂ ਸਾਰੇ ਨਸ਼ੇ ਦੇ ਖਿਲਾਫ ਖੜ੍ਹੇ ਹੋਈਏ ਅਤੇ ਇੱਕ ਬਿਹਤਰ ਸਮਾਜ ਦਾ ਨਿਰਮਾਣ ਕਰੀਏ। ਇਸ ਮੌਕੇ ਸਕੂਲ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਬੱਚਿਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਨਸ਼ਿਆਂ ਵਾਰੇ ਵੀ ਜਾਣਕਾਰੀ ਜਰੂਰੀ ਦਿੱਤੀ ਜਾਣੀ ਚਾਹੀਦੀ ਹੈ, ਜਿਸ ਨਾਲ ਵਿਦਿਆਰਥੀ ਜੀਵਨ ਇਸ ਦਲਦਲ ਵਿਚ ਜਾਣ ਤੋ ਬਚ ਜਾਵੇ। ਇਸ ਮੌਕੇ ਸਟਾਫ਼ ਮੈਂਬਰ ਸ੍ਰੀਮਤੀ ਡਾ. ਕਮਲਜੀਤ ਕੌਰ ਕੌਂਸਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅਸੀਂ ਨਸ਼ਾ ਪੀੜਤਾਂ ਦਾ ਇਲਾਜ ਬਿਲਕੁਲ ਮੁਫਤ ਕਰਦੇ ਹਾਂ, ਅਤੇ ਕੋਈ ਵੀ ਮਰੀਜ ਸਾਡੇ ਨਸ਼ਾ ਛੁਡਾਊ ਕੇਂਦਰ ਵਿੱਚ 30 ਦਿਨ ਤੱਕ ਬਿਨ੍ਹਾ ਕਿਸੇ ਖਰਚੇ ਤੋਂ ਆਪਣਾ ਮੁਫਤ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਸ੍ਰੀਮਤੀ. ਅਮਰਜੀਤ ਕੌਰ ਅਧਿਆਪਕ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਅਧਿਆਪਕਾ ਸਰਬਜੀਤ ਕੌਰ, ਜਸਵਿੰਦਰ ਕੌਰ, ਹਰਮਿੰਦਰ ਸਿੰਘ, ਹਰਦੀਪ ਕੌਰ, ਪੂਨਮ ਰਾਣੀ, ਮਨਜੀਤ ਰਾਮ, ਬਲਜਿੰਦਰ ਕੁਮਾਰ ਅਤੇ ਸਕੂਲੀ ਬੱਚੇ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।