ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ - ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਪੜਾਅਵਾਰ ਤਰੀਕੇ ਨਾਲ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਪੜਾਅਵਾਰ ਤਰੀਕੇ ਨਾਲ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਹ ਅੱਜ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਚ 28.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਅਤੇ ਵਾਰਡ ਨੰਬਰ 48 ਦੇ ਪੂਰਨ ਨਗਰ ਵਿਚ 18 ਲੱਖ ਰੁਪਏ ਦੀ ਲਗਾਤ ਨਾਲ ਬਣਨ ਵਾਲੀ ਗਈ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਦੇ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਵਾਰਡ ਦੀ ਡਿਮਾਂਡ ਦੇ ਹਿਸਾਬ ਨਾਲ ਜਿਥੇ ਪੀਣ ਵਾਲੇ ਪਾਣੀ ਦੇ ਲਈ ਟਿਊਬਵੈਲ ਲਗਵਾਏ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਸੋਚ ਸਦਕਾ ਸੂਬੇ ਵਿਚ ਸਾਰੇ ਪੈਂਡਿੰਗ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਗਏ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਇਸ ਨੂੰ ਵਿਅਰਥ ਨਾ ਬਹਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਵੀ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਸ਼ਹਿਰ ਨੂੰ ਡੰਪ ਮੁਕਤ ਬਣਾ ਦਿੱਤਾ ਜਾਵੇਗਾ। ਇਸ ਮੌਥੇ ਕੌਂਸਲਰ ਗੁਰਪ੍ਰੀਤ ਕੌਰ, ਕੌਂਸਲਰ ਨਵਾਬ ਹੁਸੈਨ, ਪ੍ਰਦੀਪ ਬਿੱਟੂ, ਵਰਿੰਦਰ ਸ਼ਰਮਾ ਬਿੰਦੂ, ਐਕਸੀਅਨ ਨਗਰ ਨਿਗਮ ਹਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।