ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਦੀ ਗਊਸ਼ਾਲਾ 'ਚ ਭੇਜਣੇ ਜਾਰੀ

ਪਟਿਆਲਾ, 9 ਜਨਵਰੀ - ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ ਹੈ ਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਫੜਕੇ ਤੇਜ਼ੀ ਨਾਲ ਇਸ ਗਊਸ਼ਾਲਾ ਵਿਖੇ ਭੇਜਣੇ ਜਾਰੀ ਹਨ।

ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਗਊਸ਼ਾਲਾ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉੁਨ੍ਹਾਂ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸਕੱਤਰ ਸੁਨੀਲ ਮਹਿਤਾ ਤੇ ਕ੍ਰਿਸ਼ਨ ਕੱਕੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਡੀ ਸੀ  ਨੇ ਸ਼ਹਿਰ ਵਿੱਚ ਗਊਆਂ ਤੇ ਹੋਰ ਦੁਧਾਰੂ ਪਸ਼ੂ ਰੱਖਣ ਵਾਲਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁੱਧ ਚੋਅ ਕੇ ਬਾਹਰ ਸੜਕਾਂ ਤੇ ਗਲੀਆਂ ਵਿੱਚ ਨਾ ਛੱਡਣ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਜਿੱਥੇ ਇਨ੍ਹਾਂ ਪਸ਼ੂਆਂ ਨੂੰ ਨਗਰ ਨਿਗਮ ਟੀਮ ਵੱਲੋਂ ਗਊਸ਼ਾਲਾ ਵਿੱਚ ਪਹੁੰਚਾ ਕੇ ਵਾਪਸ ਨਹੀਂ ਕੀਤਾ ਜਾਵੇਗਾ ਉਥੇ ਹੀ ਅਜਿਹਾ ਕਰਨ ਵਾਲਿਆਂ ਨੂੰ ਜੁਰਮਾਨਾ ਵੀ ਲਗਾਇਆ ਜਾਵੇਗਾ। 
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਚੱਲਣ ਨਾਲ ਸ਼ਹਿਰ ਵਿੱਚੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਫੀ ਹੱਦ ਤੱਕ ਘੱਟ ਜਾਵੇਗੀ ਤੇ ਲੋਕਾਂ ਨੂੰ ਵੀ ਇਨ੍ਹਾਂ ਕਰਕੇ ਹੁੰਦੇ ਹਾਦਸਿਆਂ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ ਤੇ ਖਾਸ ਕਰਕੇ ਗਊ ਤੇ ਪਸ਼ੂ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਅਬਲੋਵਾਲ ਗਊਸ਼ਾਲਾ ਵਿਖੇ ਆਪਣੀ ਸ਼ਰਧਾ ਮੁਤਾਬਕ ਗਊ ਸੇਵਾ ਕਰ ਸਕਦੇ ਹਨ।