ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਵਲੋਂ ਗੇਟ ਰੈਲੀ
ਐਸ ਏ ਐਸ ਨਗਰ, 9 ਜਨਵਰੀ - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਸ੍ਰੀ ਰਾਜਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਬੀਤੀ 7 ਅਕਤੂਬਰ 2022 ਨੂੰ ਸਿੱਖਿਆ ਵਿਭਾਗ ਵਿੱਚ 8736 ਕੱਚੇ ਮੁਲਾਜਮ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਇਹਨਾਂ ਕਰਮਚਾਰੀਆਂ ਨੂੰ ਹੁਣ ਤਕ ਪੱਕਾ ਨਹੀਂ ਕੀਤਾ ਗਿਆ ਹੈ।

ਆਗੂਆਂ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਇਸ ਨੋਟੀਫਿਕੇਸ਼ਨ ਦੇ ਫੈਸਲੇ ਨੂੰ ਅਡੋਪਟ ਕਰਦੇ ਹੋਏ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜਮਾਂ ਦੇ ਰੈਗੁਲਰ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਪ੍ਰੋਫਾਰਮਾ ਭਰਵਾਇਆ ਗਿਆ ਸੀ ਅਤੇ ਇਹਨਾਂ ਕਰਮਚਾਰੀਆਂ ਨੂੰ ਰੈਗੁਲਰ ਕਰਨ ਸਬੰਧੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਆਗੂਆਂ ਨੇ ਕਿਹਾ ਕਿ ਕਮੇਟੀ ਬਣੇ ਨੂੰ 1 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਕਮੇਟੀ ਸਿਰਫ ਮੀਟਿੰਗ ਰੱਖਦੀ ਹੈ ਅਤੇ ਕੈਂਸਲ ਕਰ ਦਿੰਦੀ ਹੈ। ਇਸ ਤੋਂ ਬਿਨਾ ਅਜੇ ਤੱਕ ਹੋਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਇਸ ਦੌਰਾਨ ਯੂਨੀਅਨ ਵੱਲੋਂ ਰੈਗੂਲਰ ਕਰਨ ਸਬੰਧੀ ਸਮੇਂ ਸਮੇਂ ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਰਕਾਰ ਨਾਲ ਰਾਬਤਾ ਬਣਾਇਆ ਗਿਆ ਅਤੇ ਬੋਰਡ ਮੈਨੇਜਮੈਟ ਨਾਲ ਵੀ ਮੀਟਿੰਗਾਂ ਕਰਦੇ ਰਹੇ ਪਰ 525 ਕੱਚੇ ਮੁਲਾਜਮਾਂ ਨੂੰ ਅੱਜ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਹਰ ਭਾਸ਼ਨ ਵਿੱਚ ਕਿਹਾ ਜਾਂਦਾ ਹੈ ਕਿ ਉਹ ਪੂਰੀ ਜਾਣਕਾਰੀ ਲੈਣ ਅਤੇ ਤਸੱਲੀ ਕਰਨ ਤੋਂ ਬਾਅਦ ਹੀ ਰੈਗੁਲਰ ਕਰਨ ਬਾਰੇ ਐਲਾਨ ਕਰਦੇ ਹਨ, ਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਅੱਜ ਵੀ ਮੁੱਖ ਮੰਤਰੀ ਦੇ ਵੱਲੋਂ ਰੈਗੁਲਰ ਕੀਤੇ ਜਾਣ ਸੰਬੰਧੀ ਨਿਯੁਕਤੀ ਪੱਤਰ ਦੀ ਉਡੀਕ ਵਿੱਚ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤੇ ਜਾਣ ਕਾਰਨ ਕਰਮਚਾਰੀਆਂ ਵਿੱਚ ਰੋਸ ਵੱਧ ਰਿਹਾ ਹੈ ਅਤੇ ਡੇਲੀਵੇਜ਼ ਕਰਮਚਾਰੀਆਂ ਨੇ ਸਰਕਾਰ ਅਤੇ ਬੋਰਡ ਮੈਨੇਜਮੈਂਟ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ।
ਯੂਨੀਅਨ ਦੇ ਪਰੈਸ ਸਕੱਤਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਰੈਲੀ ਦੌਰਾਨ ਯੂਨੀਅਨ ਆਗੂ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਤੇਜਿੰਦਰ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ ਸੀ. ਟੀ. ਯੂ ਦੇ ਜਿਲ੍ਹਾ ਪ੍ਰਧਾਨ, ਪੰਜਾਬ ਬੋਰਡ ਕਾਰਪੋਰੇਸ਼ਨ, ਮਹਾਸੰਘ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਬਲਵੰਤ ਸਿੰਘ, ਰਕੇਸ਼ ਰਾਣਾ, ਬੋਰਡ ਦੀ ਰੈਗੂਲਰ ਜੱਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਗੁਰਦੀਪ ਸਿੰਘ ਸੋਢੀ, ਪ੍ਰਭਦੀਪ ਸਿੰਘ ਬੋਪਾਰਾਏ, ਰਮਨਦੀਪ ਕੌਰ ਗਿੱਲ, ਰਾਜਪਾਲ ਕੌਰ, ਸੁਨੀਲ ਮਾਰਕੰਡਾ, ਸੱਤਨਾਮ ਸਿੰਘ, ਗੁਰਦੀਪ ਸਿੰਘ, ਅਤੇ ਵੱਡੀ ਗਿਣਤੀ ਵਿੱਚ ਮਹਿਲਾਂ ਕਰਮਚਾਰੀ ਵੀ ਹਾਜਰ ਸਨ।