ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਂਸਲ ਵਲੋਂ ਸਾਥੀ ਨਾਰੰਗਵਾਲ ਨੂੰ ਸ਼ਰਧਾਂਜਲੀ
ਚੰਡੀਗੜ੍ਹ, 9 ਜਨਵਰੀ - ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਂਸਲ ਚੰਡੀਗੜ੍ਹ ਵਲੋਂ ਅਜੇ ਭਵਨ ਵਿਖੇ ਐਸ ਐਸ ਕਾਲੀਰਮਨ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਪੂਰਨ ਸਿੰਘ ਨਾਰੰਗਵਾਲ, ਤਰਸੇਮ ਲਾਲ ਸਲਗੋਤਰਾ, ਸੇਵੀ ਰਾਇਤ ਅਤੇ ਤਰਲੋਚਨ ਸਿੰਘ ਗਿੱਲ ਦੇ ਸਦੀਵੀ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਦਿੱਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਰਾਜ ਕੁਮਾਰ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਸਾਰੂ ਸੁਝਾਅ ਪੇਸ਼ ਕਰਨ ਲਈ ਕਿਹਾ। ਵਿਚਾਰ ਵਟਾਂਦਰੇ ਦੌਰਾਨ ਦੇਵੀ ਦਿਆਲ ਸ਼ਰਮਾ, ਕਰਮ ਸਿੰਘ ਵਕੀਲ, ਸਤੀਆਵੀਰ, ਪ੍ਰੀਤਮ ਸਿੰਘ ਹੁੰਦਲ, ਰਣਵੀਰ ਕੁਮਾਰ, ਜਗਨ ਪਾਲ, ਸੇਵਕ ਸਿੰਘ, ਦਿਲਬਾਗ ਸਿੰਘ, ਸ਼ਿੰਗਾਰਾ ਸਿੰਘ, ਪ੍ਰਲਾਦ ਸਿੰਘ, ਜੋਗਿੰਦਰ ਸ਼ਰਮਾ, ਕੇਹਰ ਸਿੰਘ, ਸੁਰਿੰਦਰ ਸਿੰਘ ਅਤੇ ਐਸ ਐਸ ਕਾਲੀਰਮਨਾ ਨੇ ਲੋਕ-ਹਿੱਤਾਂ ਲਈ ਸੰਘਰਸ਼ ਕਰਨ, ਕੌਮੀ ਅਤੇ ਸੂਬਾ ਪਾਰਟੀ ਵੱਲੋਂ ਤਹਿ ਕੀਤੇ ਹਰ ਸੰਘਰਸ਼ ਨੂੰ ਸਫਲ ਕਰਨ ਲਈ ਅਤੇ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਅਸਰਦਾਰ ਉਪਰਾਲੇ ਕਰਨ ਉਤੇ ਜ਼ੋਰ ਦਿਤਾ।